23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੰਜਾਬੀ 'ਵਰਸਿਟੀ 'ਚ ਅੰਤਰ ਕਾਲਜ ਮੁੱਕੇਬਾਜ਼ੀ ਤੇ ਹੋਰ ਮੁਕਾਬਲੇ ਸ਼ੁਰੂ <br/>

ਅਜੀਤ ਡੈਸਕ 19-11-2025
ਪਟਿਆਲਾ, 18 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਵਲੋਂ ਸਪੋਰਟਸ ਕੰਪਲੈਕਸ 'ਚ ਕਰਵਾਏ ਜਾ ਰਹੇ ਅੰਤਰ ਕਾਲਜ ਮੁੱਕੇਬਾਜ਼ੀ, ਪੈਂਚਕ ਸਿਲਾਟ, ਸੈਪਕਟਾਕਰਾ, ਕਰਾਟੇ ਤੇ ਨੈੱਟਬਾਲ (ਪੁਰਸ਼ ਅਤੇ ਮਹਿਲਾ) ਮੁਕਾਬਲੇ ਸ਼ੁਰੂ ਹੋ ਗਏ ਹਨ | ਦੋ ਦਿਨ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਦੇ ਉਦਘਾਟਨੀ ਸਮਾਰੋਹ ਮੌਕੇ ਅੱਜ ਵਿਧਾਇਕ ਘਨੌਰ ਗੁਰਲਾਲ ਘਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨਾਲ ਭਾਰਤੀ ਖੋ-ਖੋ ਸੰਘ ਦੇ ਜਨਰਲ ਸਕੱਤਰ ਅਤੇ ਸਾਬਕਾ ਡਿਪਟੀ ਡਾਇਰੈਕਟਰ ਸਪੋਰਟਸ (ਪੰਜਾਬ) ਉਪਕਾਰ ਸਿੰਘ ਵਿਰਕ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮੁੱਖ ਮਹਿਮਾਨ ਗੁਰਲਾਲ ਘਨੌਰ ਵਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਸੁੱਚੀ ਖੇਡ ਭਾਵਨਾ ਤੇ ਸਭਨਾਂ ਦਾ ਸਤਿਕਾਰ ਕਰਦੇ ਹੋਏ ਆਪਣੀ ਖੇਡ ਨੂੰ ਤਰਜੀਹ ਦੇਣ ਤੇ ਮਿਹਨਤ ਨਾਲ ਅੱਗੇ ਵਧਣ ਦਾ ਸੰਦੇਸ਼ ਦਿੱਤਾ | ਖੇਡ ਵਿਭਾਗ ਦੇ ਡਾਇਰੈਕਟਰ ਡਾ. ਗੁਰਦੀਪ ਕੌਰ ਰੰਧਾਵਾ ਨੇ ਸਵਾਗਤੀ ਕਰਦਿਆਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਕਾਲਜਾਂ ਤੋਂ ਆਏ ਪਿ੍ੰਸੀਪਲ, ਪ੍ਰੋਫੈਸਰ ਤੇ ਇੰਚਾਰਜ ਸਾਹਿਬਾਨ ਵੀ ਹਾਜ਼ਰ ਸਨ ਜਿਨ੍ਹਾਂ 'ਚੋਂ ਪਿ੍ੰਸੀਪਲ ਡਾ. ਨੀਰਜ ਗੋਇਲ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ, ਪਿ੍ੰਸੀਪਲ ਡਾ. ਰਾਜ ਸਿੰਘ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ, ਪਿ੍ੰਸੀਪਲ ਡਾ. ਬਹਾਦਰ ਸਿੰਘ ਨੈਸ਼ਨਲ ਫਿਜ਼ੀਕਲ ਕਾਲਜ ਚੁਪਕੀ, ਸਾ. ਸਹਾਇਕ ਡਾਇਰੈਕਟਰ ਸਪੋਰਟਸ ਡਾ. ਦਲਬੀਰ ਸਿੰਘ ਰੰਧਾਵਾ, ਦਲ ਸਿੰਘ ਬਰਾੜ ਤੇ ਪ੍ਰੋ. ਬਹਾਦਰ ਸਿੰਘ ਉਚੇਚੇ ਤੌਰ 'ਤੇ ਸ਼ਾਮਿਲ ਹੋਏ |

ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਇੰਟਰ-ਹਾਊਸ ਅਥਲੈਟਿਕਸ ਚੈਂਪੀਅਨਸ਼ਿਪ ਕਰਵਾਈ <br/> ਅਗਲੀ ਖ਼ਬਰ ਢੁਡਿਆਲ ਖ਼ਾਲਸਾ ਸਕੂਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।