23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪਿੰਡ ਲਲੀਨਾ ਵਿਖੇ ਕੀਰਤਨ ਦਰਬਾਰ 19 ਤੋਂ <br/>

ਅਜੀਤ ਡੈਸਕ 19-11-2025
ਸਨੌਰ, 18 ਨਵੰਬਰ (ਮੋਹਣ ਸਿੰਘ ਭੱਟੀ)-'ਹਿੰਦ ਦੀ ਚਾਦਰ' ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹਲਕਾ ਸਨੌਰ ਦੇ ਪਿੰਡ ਲਲੀਨਾ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਮਹਾਨ ਕੀਰਤਨ ਦਰਬਾਰ ਅਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਰਾਣਾ ਮਨੀਲਾ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਹ ਧਾਰਮਿਕ ਸਮਾਗਮ 19 ਨਵੰਬਰ 2025 ਤੋਂ ਸ਼ੁਰੂ ਹੋ ਕੇ 25 ਨਵੰਬਰ ਤੱਕ ਚੱਲਣਗੇ | ਉਨ੍ਹਾਂ ਦੱਸਿਆ ਕਿ 19 ਨਵੰਬਰ ਦਿਨ ਬੁੱਧਵਾਰ ਨੂੰ ਰਾਤ 7:30 ਤੋਂ 10 ਵਜੇ ਤੱਕ ਸੰਤ ਮਨਮੋਹਨ ਸਿੰਘ ਬਾਰਨ ਵਾਲੇ ਸੰਗਤਾਂ ਨੂੰ ਕਥਾ-ਕੀਰਤਨ ਨਾਲ ਨਿਹਾਲ ਕਰਨਗੇ | ਇਸੇ ਤਰ੍ਹਾਂ 20 ਨਵੰਬਰ ਨੂੰ ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲੇ ਤੇ 21 ਨਵੰਬਰ ਨੂੰ ਭਾਈ ਸੰਦੀਪ ਸਿੰਘ ਜੀ (ਹਜ਼ੂਰੀ ਰਾਗੀ ਗੁ: ਬਹਾਦਰਗੜ੍ਹ ਸਾਹਿਬ) ਕੀਰਤਨ ਦੀ ਹਾਜ਼ਰੀ ਭਰਨਗੇ | ਇਨ੍ਹਾਂ ਦੋਵੇਂ ਦਿਨਾਂ ਦੌਰਾਨ ਰਾਤ 9 ਤੋਂ 10 ਵਜੇ ਤੱਕ ਭਾਈ ਪ੍ਰਣਾਮ ਸਿੰਘ (ਹੈੱਡ ਗ੍ਰੰਥੀ ਗੁ: ਦੂਖ ਨਿਵਾਰਨ ਸਾਹਿਬ) ਕਥਾ ਵਿਚਾਰਾਂ ਰਾਹੀਂ ਸੰਗਤਾਂ ਨਾਲ ਸਾਂਝ ਪਾਉਣਗੇ | ਉਨ੍ਹਾਂ ਨੇ ਅੱਗੇ ਦੱਸਿਆ ਕਿ 22 ਨਵੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 24 ਨਵੰਬਰ ਨੂੰ ਪਾਏ ਜਾਣਗੇ | ਸਮਾਗਮਾਂ ਦੀ ਸਮਾਪਤੀ ਮੌਕੇ 25 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਵਿਸ਼ਾਲ ਨਗਰ ਕੀਰਤਨ ਆਰੰਭ ਹੋਵੇਗਾ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ | ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਹੁੰਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ |

ਪਿਛਲੀ ਖ਼ਬਰ ਮਦਰ ਇੰਡੀਆ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਇੰਟਰ-ਹਾਊਸ ਅਥਲੈਟਿਕਸ ਚੈਂਪੀਅਨਸ਼ਿਪ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।