23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਮਦਰ ਇੰਡੀਆ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/>

ਅਜੀਤ ਡੈਸਕ 19-11-2025
ਪਾਤੜਾਂ, 18 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਮਦਰ ਇੰਡੀਆ ਸਕੂਲ ਦੇ ਵਿਦਿਆਰਥੀਆਂ ਨੇ ਪਟਿਆਲਾ ਸਹੋਦਿਆ ਸਕੂਲ ਕੰਪਲੈਕਸ ਦੇ ਟੈਕਨੋ ਵਿਗਿਆਨ ਮੇਲੇ ਵਿਚ ਹਿੱਸਾ ਲੈ ਕੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ | ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਅਧਿਆਪਕਾਂ ਨੇ ਦੱਸਿਆ ਕਿ ਡੀ.ਏ. ਵੀ. ਸਕੂਲ ਪਟਿਆਲਾ ਵਿਖੇ ਪਟਿਆਲਾ ਸਹੋਦਿਆ ਸਕੂਲ ਕੰਪਲੈਕਸ ਦੇ ਟੈਕਨੋ ਵਿਗਿਆਨ ਮੇਲਾ ਕਰਵਾਇਆ ਗਿਆ, ਜਿਸ ਵਿਚ ਮਦਰ ਇੰਡੀਆ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਉਤਸ਼ਾਹ ਨਾਲ ਹਿੱਸਾ ਲੈ ਕੇ ਟੈਕਨਾਲੋਜੀ ਫੋਰ ਕੰਫਰਟ ਵਿਚ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ-ਜੈਸਮੀਨ ਕੌਰ, ਗੁਰਵੀਰ ਕੌਰ ਨੇ ਦੂਜਾ ਸਥਾਨ ਅਤੇ ਤੀਜੀ ਜਮਾਤ ਦੀ ਰੂਹਾਨੀ ਗੁਪਤਾ ਨੇ ਈ-ਨਿਊਜ਼ ਲੈਟਰ ਈਵੈਂਟ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਡੀ.ਏ.ਵੀ. ਸਕੂਲ ਦੇ ਪ੍ਰਧਾਨ ਵਿਵੇਕ ਤਿਵਾਰੀ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇਣ ਸਮੇਂ ਮਦਰ ਇੰਡੀਆ ਸਕੂਲ ਦੇ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ਗਈ | ਪਿ੍ੰਸੀਪਲ ਡਾ. ਨੀਤਿਕਾ ਗੁਪਤਾ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਇਹੋ ਜਿਹੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਘਨੌਰ ਮੈਰਾਥਨ ਦੌੜ 'ਚ ਵਿਧਾਇਕ 'ਤੇ ਰੋਕ ਲਗਾਉਣ ਦੇ ਲੱਗੇ ਦੋਸ਼, ਨੌਜਵਾਨਾਂ ਨੇ ਵਧ ਚੜ੍ਹ ਕੇ ਲਿਆ ਹਿੱਸਾ <br/> ਅਗਲੀ ਖ਼ਬਰ ਪਿੰਡ ਲਲੀਨਾ ਵਿਖੇ ਕੀਰਤਨ ਦਰਬਾਰ 19 ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।