23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪਟਿਆਲਾ 'ਚ ਵਿਸ਼ਾਲ ਨਗਰ ਕੀਰਤਨ ਯਾਤਰਾ 21 ਨੂੰ ਪਹੁੰਚੇਗੀ <br/>

ਅਜੀਤ ਡੈਸਕ 19-11-2025
ਪਟਿਆਲਾ, 18 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀ ਲੜੀ ਅਧੀਨ, ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਵਿਸ਼ਾਲ ਯਾਦਗਾਰੀ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ | ਇਸ ਲੜੀ ਤਹਿਤ 21 ਨਵੰਬਰ ਨੂੰ ਪਟਿਆਲਾ ਵਿਚ ਵਿਸ਼ਾਲ ਨਗਰ ਕੀਰਤਨ ਧਾਰਮਿਕ ਯਾਤਰਾ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਵਲੋਂ ਲਿਆ ਗਿਆ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਮੌਜੂਦ ਸਨ | ਮੀਟਿੰਗ ਦੌਰਾਨ ਉਨ੍ਹਾਂ ਦਸਿਆ ਕਿ ਪਾਲਕੀ ਸਾਹਿਬ ਯਾਤਰਾ ਸੰਗਰੂਰ ਰੋਡ ਤੋਂ ਰਾਜਿੰਦਰਾ ਹਸਪਤਾਲ ਹੁੰਦੇ ਹੋਏ ਗੁਰੂਦੁਆਰਾ ਸ੍ਰੀ ਸਿੰਘ ਸਭਾ ਪਹੁੰਚੇਗੀ ਜਿੱਥੇ ਪਾਲਕੀ ਸਾਹਿਬ ਨੂੰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ | ਇਸ ਉਪਰੰਤ ਯਾਤਰਾ ਲੀਲਾ ਭਵਨ ਹੁੰਦੇ ਹੋਏ ਥਾਪਰ ਯੂਨੀਵਰਸਿਟੀ ਅਤੇ ਉਥੋਂ ਮਿੰਨੀ ਸਕੱਤਰੇਤ ਹੁੰਦੇ ਹੋਏ ਗੁਰੂਦੁਆਰਾ ਸ੍ਰੀ ਦੁਖਨਿਵਾਰਨ ਪਹੁੰਚੇਗੀ ਇਥੇ ਕੁਝ ਸਮਾਂ ਰੁਕਣ ਤੋਂ ਬਾਅਦ ਪੁਰਾਣਾ ਬੱਸ ਸਟੈਂਡ ਹੁੰਦੇ ਹੋਏ ਰਾਜਪੁਰਾ ਰੋਡ ਵੱਲ ਜਾਵੇਗੀ ਅਤੇ ਗੁਰੂਦੁਆਰਾ ਸ੍ਰੀ ਬਹਾਦੁਰਗੜ ਤੋਂ ਹੁੰਦੇ ਹੋਏ ਰਾਜਪੁਰਾ ਵੱਲ ਜਾਵੇਗੀ ਅਤੇ ਰਾਜਪੁਰਾ 'ਚੋਂ ਲੰਘ ਕੇ ਯਾਤਰਾ ਬਨੂੜ ਵੱਲ ਜਾਵੇਗੀ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਲਿਸ, ਨਗਰ ਨਿਗਮ, ਲੋਕ ਨਿਰਮਾਣ ਵਿਭਾਗ, ਵਾਟਰ ਸਪਲਾਈ, ਫੋਰੈਸਟ ਵਿਭਾਗ, ਫਾਇਰ ਬਿ੍ਗੇਡ, ਪਬਲਿਕ ਹੈਲਥ, ਐਮਰਜੈਂਸੀ ਸਰਵਿਸਜ਼ ਅਤੇ ਐੱਸ.ਡੀ.ਐਮਜ਼ ਨੂੰ ਆਪਣੀ-ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਸਪਸ਼ਟ ਨਿਰਦੇਸ਼ ਜਾਰੀ ਕੀਤੇ ਗਏ | ਪੁਲਿਸ ਵਿਭਾਗ ਨੂੰ ਟ੍ਰੈਫ਼ਿਕ ਡਾਇਵਰਜ਼ਨ, ਸੁਰੱਖਿਆ ਘੇਰਾ ਅਤੇ ਰੂਟ ਪਲਾਨ ਸਬੰਧੀ ਖਾਸ ਤਿਆਰੀਆਂ ਕਰਨ ਲਈ ਕਿਹਾ ਗਿਆ | ਨਗਰ ਨਿਗਮ ਨੂੰ ਸਫ਼ਾਈ ਮੁਹਿੰਮ ਤੇ ਧਿਆਨ ਕੇਂਦਰਿਤ ਕਰਦੇ ਹੋਏ ਰੂਟ 'ਤੇ ਖਾਸ ਤੌਰ 'ਤੇ ਵਾਧੂ ਕਰਮਚਾਰੀ ਤੈਨਾਤ ਕਰਨ ਦੇ ਆਦੇਸ਼ ਦਿੱਤੇ ਗਏ | ਪਬਲਿਕ ਹੈਲਥ ਅਤੇ ਵਾਟਰ ਸਪਲਾਈ ਵਿਭਾਗਾਂ ਨੂੰ ਸਾਫ਼ ਪਾਣੀ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ ਗਿਆ | ਮੀਟਿੰਗ ਦੌਰਾਨ ਅਧਿਕਾਰੀਆਂ ਨੇ ਯਕੀਨ ਦਵਾਇਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350 ਸਾਲਾਂ ਨੂੰ ਸਮਰਪਿਤ ਇਹ ਵਿਸ਼ਾਲ ਨਗਰ ਕੀਰਤਨ ਪੂਰੇ ਆਦਰ-ਸਤਿਕਾਰ ਨਾਲ ਮਨਾਇਆ ਜਾਵੇਗਾ | ਇਸ ਮੌਕੇ ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਐੱਸ.ਡੀ.ਐੱਮ. ਨਾਭਾ ਇਸਮਤ ਵਿਜੈ ਸਿੰਘ, ਐਸ.ਡੀ.ਐਮ. ਹਰਜੋਤ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ¢


ਪਿਛਲੀ ਖ਼ਬਰ ਨਾਭਾ ਕਬੱਡੀ ਕੱਪ ਦੇ ਅਖੀਰਲੇ ਦਿਨ 'ਇਕ ਸ਼ਾਮ ਗੀਤਾਂ ਦੇ ਨਾਮ' ਪ੍ਰੋਗਰਾਮ 'ਚ ਕਲਾਕਾਰਾਂ ਨੇ ਬੰਨਿ੍ਹਆ ਰੰਗ <br/> ਅਗਲੀ ਖ਼ਬਰ ਮੰਗਾਂ ਦੇ ਹੱਕ 'ਚ ਕੀਤਾ ਚੱਕਾ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।