23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਗੁਰਦੁਆਰਾ ਡੇਰਾ ਬਾਬਾ ਅਜਾਪਾਲ ਘੋੜਿਆਂ ਵਾਲਾ ਨਾਭਾ ਤੋਂ ਨਗਰ ਕੀਰਤਨ ਅਗਲੇ ਪੜਾਅ ਵੱਲ ਹੋਇਆ ਰਵਾਨਾ <br/>

ਅਜੀਤ ਡੈਸਕ 19-11-2025
ਨਾਭਾ, 18 ਨਵੰਬਰ (ਕਰਮਜੀਤ ਸਿੰਘ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਦੇ ਸੰਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਸਥਾਨਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਲਈ ਰਵਾਨਾ ਕੀਤਾ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਨੇ ਕੀਤੀ ਅਤੇ ਗੱਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਵਿਖਾਏ | ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਇੰਸਪੈਕਟਰ ਸਰਬਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਗਾਰਡ ਆਫ ਓਨਰ ਵੀ ਭੇਟ ਕੀਤਾ ਗਿਆ | ਨਗਰ ਕੀਰਤਨ ਦੀ ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸੁਰਜੀਤ ਸਿੰਘ ਰੱਖੜਾ ਸਾਬਕਾ ਕੈਬਨਿਟ ਮੰਤਰੀ, ਹਰੀ ਸਿੰਘ ਪ੍ਰੀਤ ਗਰੁੱਪ, ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਬੀਬੀ ਹਰਦੀਪ ਕੌਰ ਖੌਖ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਬਲਤੇਜ ਸਿੰਘ ਖੌਜ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਰਾਣੀ ਪ੍ਰੀਤੀ ਸਿੰਘ, ਐਡਵੋਕੇਟ ਗਿਆਨ ਸਿੰਘ ਮੂੰਗੋ, ਗੁਰਦੁਆਰਾ ਪ੍ਰਬੰਧਕ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਤੋਂ ਇਲਾਵਾ ਪੁੱਜੇ ਸੰਤ ਮਹਾਂਪੁਰਸ਼ਾਂ ਵਿਚ ਬਾਬਾ ਗੁਲਜ਼ਾਰ ਸਿੰਘ ਫਤਿਹਗੜ੍ਹ ਸਾਹਿਬ ਵਾਲੇ, ਬਾਬਾ ਰੌਸ਼ਨ ਸਿੰਘ, ਹਲਕਾ ਇੰਚਾਰਜ ਮੱਖਣ ਸਿੰਘ ਹਲਕਾ ਉਚੇਚੇ ਤੌਰ 'ਤੇ ਸ਼ਾਮਲ ਸਨ | ਇਸ ਮੌਕੇ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਬੀਬੀ ਹਰਦੀਪ ਕੌਰ ਖੌਖ ਨੇ ਕਿਹਾ ਕਿ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਸਮੁੱਚੀ ਲੁਕਾਈ ਲਈ ਮਹਾਨ ਕਾਰਜ ਕੀਤੇ ਅਤੇ ਉਨ੍ਹਾਂ ਦਾ ਜੀਵਨ ਮਾਨਵਤਾ ਦੇ ਕਲਿਆਣਮਈ ਕਾਰਜਾਂ ਲਈ ਪ੍ਰੇਰਿਤ ਕੀਤਾ | ਨਗਰ ਕੀਰਤਨ ਦੌਰਾਨ ਪੁੱਜੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਜਥੇਦਾਰ ਬਲਤੇਜ ਸਿੰਘ ਖੋਖ ਵਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਮੈਨੇਜਰ ਭਾਗ ਸਿੰਘ ਰਾਜਪੁਰਾ, ਮੈਨੇਜਰ ਸੁਰਜੀਤ ਸਿੰਘ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਪਰਮਜੀਤ ਸਿੰਘ ਸਹੌਲੀ, ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਬਿੱਲ, ਯੂਥ ਆਗੂ ਜੱਸਾ ਖੋਖ, ਅਬਜਿੰਦਰ ਸਿੰਘ ਜੋਗੀ ਨਾਨੋਕੀ, ਬਾਬਾ ਕੁਲਦੀਪ ਸਿੰਘ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਐਡੀਸ਼ਨਲ ਮੈਨੇਜਰ ਇਕਬਾਲ ਸਿੰਘ, ਇੰਚਾਰਜ ਰਾਜਵਿੰਦਰ ਸਿੰਘ, ਪ੍ਰਚਾਰਕ ਹਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਸਨ |

ਪਿਛਲੀ ਖ਼ਬਰ ਪੰਜਾਬ ਵਿਦਿਆਰਥੀ ਪ੍ਰੀਸ਼ਦ ਵਲੋਂ ਸਾਰੇ ਕਾਲਜਾਂ, ਯੂਨੀਵਰਸਿਟੀਆਂ 'ਚ ਵਿਦਿਆਰਥੀ ਚੋਣਾਂ ਬਹਾਲ ਕਰਨ ਦੀ ਮੰਗ <br/> ਅਗਲੀ ਖ਼ਬਰ ਨਾਭਾ ਕਬੱਡੀ ਕੱਪ ਦੇ ਅਖੀਰਲੇ ਦਿਨ 'ਇਕ ਸ਼ਾਮ ਗੀਤਾਂ ਦੇ ਨਾਮ' ਪ੍ਰੋਗਰਾਮ 'ਚ ਕਲਾਕਾਰਾਂ ਨੇ ਬੰਨਿ੍ਹਆ ਰੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।