23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਪੰਜਾਬ ਵਿਦਿਆਰਥੀ ਪ੍ਰੀਸ਼ਦ ਵਲੋਂ ਸਾਰੇ ਕਾਲਜਾਂ, ਯੂਨੀਵਰਸਿਟੀਆਂ 'ਚ ਵਿਦਿਆਰਥੀ ਚੋਣਾਂ ਬਹਾਲ ਕਰਨ ਦੀ ਮੰਗ <br/>

ਅਜੀਤ ਡੈਸਕ 19-11-2025
ਪਟਿਆਲਾ, 18 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਵਿਦਿਆਰਥੀ ਪ੍ਰੀਸ਼ਦ ਫ਼ਰੰਟ ਦੇ ਆਗੂਆਂ ਦੀ ਮੀਟਿੰਗ ਦੌਰਾਨ ਪੰਜਾਬ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ 'ਚ ਵਿਦਿਆਰਥੀ ਚੋਣਾਂ ਦੀ ਬਹਾਲੀ ਦੀ ਮੰਗ ਬਾਰੇ ਵਿਚਾਰ ਚਰਚਾ ਕੀਤੀ ਗਈ | ਇਸ ਸੰਬੰਧੀ ਪੰਜਾਬ ਵਿਦਿਆਰਥੀ ਪ੍ਰੀਸ਼ਦ ਫ਼ਰੰਟ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਅਸੀਂ ਪੰਜਾਬ ਦੇ ਵਿਦਿਆਰਥੀ, ਪੰਜਾਬ ਸਰਕਾਰ, ਉੱਚ ਸਿੱਖਿਆ ਵਿਭਾਗ ਅਤੇ ਸਾਰੇ ਯੂਨੀਵਰਸਿਟੀਆਂ ਦੇ ਪ੍ਰਬੰਧਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਕਾਲਜਾਂ ਅਤੇ ਯੂਨੀਵਰਸਿਟੀਆਂ 'ਚ 40 ਸਾਲ ਤੋਂ ਬੰਦ ਪਈਆਂ ਵਿੱਦਿਆਰਥੀ ਕੌਂਸਲ ਚੋਣਾਂ ਮੁੜ ਬਹਾਲ ਕਰਨ | ਪੰਜਾਬ 'ਚ ਵਿਦਿਆਰਥੀ ਚੋਣਾਂ ਬਗੈਰ ਲੋਕਤੰਤਰ ਅਧੂਰਾ ਰਹੇਗਾ | ਯਾਦੂ ਨੇ ਕਿਹਾ ਕਿ ਇਹ ਮੰਗ ਸਿਰਫ਼ ਵਿਦਿਆਰਥੀਆਂ ਦੇ ਲੋਕਤੰਤਰਿਕ ਅਧਿਕਾਰਾਂ ਲਈ ਨਹੀਂ, ਸਗੋਂ ਉੱਚ ਸਿੱਖਿਆ ਸਿਸਟਮ ਨੂੰ ਮਜ਼ਬੂਤ ਕਰਨ ਲਈ ਵੀ ਹੈ | ਯਾਦੂ ਨੇ ਕਿਹਾ ਕਿ ਪੰਜਾਬ ਦੀ ਉੱਚ ਸਿੱਖਿਆ 'ਚ ਤੇਜ਼ੀ ਨਾਲ ਬਦਲਾਅ ਨਾਲ, ਲੋਕਤੰਤਰੀ ਪ੍ਰਕਿਰਿਆ ਨੂੰ ਵੀ ਮਜ਼ਬੂਤ ਕਰਨਾ ਲਾਜ਼ਮੀ ਹੈ | ਵਿਦਿਆਰਥੀ ਚੋਣਾਂ ਬੰਦ ਕਰਨਾ ਨਾ ਸਿਰਫ਼ ਵਿਦਿਆਰਥੀ ਆਵਾਜ਼ ਨੂੰ ਦਬਾਉਂਦਾ ਹੈ, ਸਗੋਂ ਭਵਿੱਖ ਦੇ ਲੋਕਤੰਤਰੀ ਨੇਤਾਵਾਂ ਦੀ ਤਿਆਰੀ ਵੀ ਰੋਕਦਾ ਹੈ | ਯਾਦੂ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਵਿਦਿਆਰਥੀ ਜਥੇਬੰਦੀਆਂ ਨੂੰ ਅਪੀਲ ਕਰਦੇ ਹਾਂ ਕਿ ਇਸ ਮੁੱਦੇ ਨੂੰ ਸਾਂਝੇ ਰੂਪ 'ਚ ਇਕ ਮੰਚ 'ਤੇ ਇਕੱਠੇ ਹੋ ਵਿਚਾਰੀਏ | ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਤੁਰੰਤ ਵਿਦਿਆਰਥੀ ਚੋਣਾਂ ਬਹਾਲ ਕੀਤੀਆਂ ਜਾਣ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਵਿਦਿਆਰਥੀਆਂ ਦੀ ਮੰਗ ਵੱਲ ਕੋਈ ਹੁੰਗਾਰਾ ਨਾ ਦਿੱਤਾ ਤਾਂ ਆਉਂਦੇ ਦਿਨਾਂ 'ਚ ਸਰਕਾਰ ਵਿਦਿਆਰਥੀਆਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ |

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਹਾਦਰਗੜ੍ਹ ਵਿਖੇ 23 ਨੂੰ ਹੋਵੇਗਾ ਮਹਾਨ ਸ਼ਹੀਦ... ਅਗਲੀ ਖ਼ਬਰ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਘੋੜਿਆਂ ਵਾਲਾ ਨਾਭਾ ਤੋਂ ਨਗਰ ਕੀਰਤਨ ਅਗਲੇ ਪੜਾਅ ਵੱਲ ਹੋਇਆ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।