ਸਨੌਰ, 18 ਨਵੰਬਰ (ਮੋਹਣ ਸਿੰਘ ਭੱਟੀ)-'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸਾਲਾਨਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ 23 ਨਵੰਬਰ ਨੂੰ ਕਰਵਾਏ ਜਾ ਰਹੇ ਮਹਾਨ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਅੱਜ ਹਲਕਾ ਸਨੌਰ ਦੇ ਪਿੰਡ ਭਾਂਖਰ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਸਨੌਰ ਤੋਂ ਬਹਾਦਰਗੜ੍ਹ ਵਿਖੇ 23 ਨਵੰਬਰ, ਦਿਨ ਐਤਵਾਰ ਨੂੰ ਵੱਡਾ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਦੌਰਾਨ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਦੀਵਾਨ ਸਜਣਗੇ, ਜਿਸ ਵਿਚ ਪੰਥ ਦੇ ਉੱਚ ਕੋਟੀ ਦੇ ਰਾਗੀ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਕਥਾ-ਕੀਰਤਨ ਦੁਆਰਾ ਨਿਹਾਲ ਕਰਨਗੇ ਅਤੇ ਗੁਰ ਇਤਿਹਾਸ ਸਰਵਣ ਕਰਵਾਉਣਗੇ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ | ਆਗੂਆਂ ਨੇ ਇਲਾਕੇ ਦੀ ਸੰਗਤ ਨੂੰ ਸਿਆਸੀ ਪਾਰਟੀਆਂ ਤੋਂ ਉੱਪਰ ਉੱਠ ਕੇ ਗੁਰੂ ਸਾਹਿਬ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਉਣ ਲਈ ਬਹਾਦਰਗੜ੍ਹ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਭੁਪਿੰਦਰ ਸਿੰਘ ਸੇਖੁੂਪੁਰ, ਕੈਪਟਨ ਖੁਸ਼ਵੰਤ ਸਿੰਘ, ਗੁਰਮੁਖ ਸਿੰਘ ਸੁਹਾਗਹੇੜੀ, ਵਰਿੰਦਰ ਸਿੰਘ ਡਕਾਲਾ, ਸਰਕਲ ਪ੍ਰਧਾਨ ਜਸਬੀਰ ਸਿੰਘ ਲਲੀਨਾ, ਮਨਜੀਤ ਸਿੰਘ, ਮਲਕੀਤ ਸਿੰਘ, ਲਖਵਿੰਦਰ ਸਿੰਘ, ਸਾਹਿਬ ਸਿੰਘ, ਬਲਵਿੰਦਰ ਸਿੰਘ ਲਲੀਨਾ, ਅਮਰਜੀਤ ਸਿੰਘ ਭਾਂਖਰ, ਹਰਵਿੰਦਰ ਸਿੰਘ ਸੋਢੀ (ਪ੍ਰਧਾਨ ਗੁਰਦੁਆਰਾ ਸਾਹਿਬ ਭਾਂਖਰ), ਅਮਰਿੰਦਰ ਸਿੰਘ ਭਾਂਖਰ, ਤਜਿੰਦਰ ਸਿੰਘ ਲਾਡਾ, ਵਿਨੋਦ ਸ਼ਰਮਾ, ਮੇਜਰ ਸਿੰਘ ਭਾਂਖਰ, ਹਰਫੂਲ ਸਿੰਘ ਬੋਸਰ ਕਲਾਂ, ਦੀਦਾਰ ਸਿੰਘ, ਬਹਾਦਰ ਸਿੰਘ ਬੋਸਰ ਕਲਾਂ, ਹਰਜੀਤ ਸਿੰਘ ਕਰਨਪੁਰ, ਲਖਬੀਰ ਸਿੰਘ ਕਰਨਪੁਰ, ਦੇਵੀ ਦਿਆਲ ਕਰਨਪੁਰ, ਜਗਦੀਸ਼ ਸਿੰਘ ਕਾਨ੍ਹਾਹੇੜੀ, ਪ੍ਰਦੀਪ ਸਿੰਘ, ਬਲਦੇਵ ਸਿੰਘ ਨੰਬਰਦਾਰ ਕਾਨਾਹੇੜੀ, ਸਵਰਨ ਸਿੰਘ ਭੁਲਾਖਾ, ਜਸਪ੍ਰੀਤ ਸਿੰਘ ਬੱਤਾ, ਰਵਿੰਦਰ ਸਿੰਘ ਬੱਲਾਂ, ਪਰਮਜੀਤ ਸਿੰਘ, ਸੇਵਾ ਸਿੰਘ ਬੋਲੜ ਕਲਾਂ, ਰਮਨਦੀਪ ਸਿੰਘ ਬਿੱਟੂ ਪਿੰਡਪੁਰ, ਰਮਨਦੀਪ ਸਿੰਘਮਲਕਪੁਰ ਜੱਟਾਂ, ਜੋਗਿੰਦਰ ਸਿੰਘ ਮਲਕਪੁਰ ਜੱਟਾਂ, ਬਲਜਿੰਦਰ ਸਿੰਘ, ਕੁਲਦੀਪ ਸਿੰਘ ਨਗਰ, ਦਰਸ਼ਨ ਸਿੰਘ ਤੇ ਹੋਰ ਹਾਜ਼ਰ ਸਨ |