17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਨੇ ਮੰਗਾਂ ਨੂੰ ਲੈ ਕੇ ਲਾਇਆ ਧਰਨਾ

ਅਜੀਤ ਡੈਸਕ 20-11-2025
ਪਟਿਆਲਾ, 19 ਨਵੰਬਰ (ਮਨਦੀਪ ਸਿੰਘ ਖਰੌੜ)-ਪਟਿਆਲਾ ਸ਼ਹਿਰ 'ਚ ਅੱਜ ਉਮਰ ਹੱਦ ਛੋੜ ਦੀ ਸਹੂਲਤ ਨਾ ਦਿੱਤੇ ਜਾਣ ਕਾਰਨ ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਵਲੋਂ ਧਰਨਾ ਪ੍ਰਦਰਸ਼ਨ ਕੀਤਾ | ਪੰਜਾਬ ਦੇ ਕੈਬਨਿਟ ਮੰਤਰੀ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਕੀਤੇ ਹੋਏ ਵਾਅਦਿਆਂ ਅਤੇ ਦਿੱਤੇ ਹੋਏ ਬਿਆਨਾਂ 'ਤੇ ਰੋਸ ਜਤਾਇਆ | ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ 'ਚ ਵੀ ਉਨ੍ਹਾਂ ਨੂੰ ਕੋਈ ਸਹੂਲਤਾਂ ਨਹੀਂ ਦਿੱਤੀਆਂ ਗਈਆਂ ਅਤੇ ਨਾ ਹੀ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬੇਰੁਜ਼ਗਾਰ ਸਾਂਝਾ ਪੰਜਾਬ ਨੂੰ ਅੱਜ ਪਾਣੀ ਦੀ ਟੈਂਕੀ 'ਤੇ ਚੜ ਕੇ ਧਰਨਾ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ | ਇਹ ਵੀ ਗੱਲ ਜ਼ਿਕਰਯੋਗ ਹੈ ਕਿ ਜਿਹੜੀ 270 ਸੀਟਾਂ ਕੱਢੀਆਂ ਗਈਆਂ ਨੇ ਉਨ੍ਹਾਂ 'ਚ ਉਮਰ ਹੱਦ ਛੋੜ ਜਿਹੜੇ ਲੋਕ ਬੇਰੁਜ਼ਗਾਰ ਹੋ ਚੁੱਕੇ ਨੇ ਉਨ੍ਹਾਂ ਨੂੰ ਅਪਲਾਈ ਕਰਨ ਦਾ ਮੌਕਾ ਦਿੱਤਾ ਜਾਵੇ ਅਤੇ ਪੇਪਰ ਦੇਣ ਵਾਸਤੇ ਇਜਾਜ਼ਤ ਦਿੱਤੀ ਜਾਵੇ ਜਿਸ ਵਾਸਤੇ ਤਰਨ ਤਾਰਨ ਜ਼ਿਮਨੀ ਚੋਣ 'ਚ ਵੀ ਲਾਲਜੀਤ ਸਿੰਘ ਭੁੱਲਰ ਵਲੋਂ ਇਹ ਧਰਨਾ ਸਮਾਪਤ ਕਰਵਾਇਆ ਗਿਆ ਸੀ ਅਤੇ ਵਿਸ਼ਵਾਸ ਗਿਆ ਸੀ ਕਿ ਜਲਦ ਤੋਂ ਜਲਦ ਇਸ ਦੀ ਸੁਣਵਾਈ ਕੀਤੀ ਜਾਵੇਗੀ ਪਰ ਅੱਜ ਮਜ਼ਬੂਰ ਹੋ ਕੇ ਪਾਸੀ ਰੋਡ ਪਟਿਆਲਾ 'ਤੇ ਇਸ ਮੋਰਚੇ ਦੇ ਦੋ ਵਿਅਕਤੀਆਂ ਨੂੰ ਟੈਂਕੀ 'ਤੇ ਚੜ੍ਹਨਾ ਪਿਆ ਤਾਂ ਜੋ ਉੱਚੇ ਬੈਠ ਕੇ ਉਨ੍ਹਾਂ ਦੀ ਸ਼ਾਇਦ ਗੱਲ ਸੁਣੀ ਜਾਵੇ ਅਤੇ ਇਸ ਮੋਰਚੇ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਜਾਂ ਤਾਂ ਆਪਣਾ ਵਾਅਦਾ ਵਾਪਸ ਲਿੱਤਾ ਜਾਵੇ ਜਾਂ ਫਿਰ ਜਿਹੜਾ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਕੀਤਾ ਜਾਵੇ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ ਅਗਲੀ ਖ਼ਬਰ ਮੰਗਾਂ ਸੰਬੰਧੀ ਪੀ.ਆਰ.ਟੀ.ਸੀ. ਪੈਨਸ਼ਨਰਾਂ ਦਿੱਤਾ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।