17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਧੂਨ ਗਰੁੱਪ ਆਫ ਇੰਸਟੀਚਿਊਟਸ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

ਅਜੀਤ ਡੈਸਕ 20-11-2025
ਪਟਿਆਲਾ, 19 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਧੂਨ ਗਰੁੱਪ ਆਫ ਇੰਸਟੀਚਿਊਟਸ ਵਲੋਂ ਕੈਂਪਸ 'ਚ ਵਿਦਿਆਰਥੀਆਂ, ਫੈਕਲਟੀ ਅਤੇ ਸਮੁੱਚੀ ਸੰਸਥਾ ਦੀ ਭਲਾਈ, ਤਰੱਕੀ ਤੇ ਸਦਭਾਵਨਾ ਲਈ ਅਰਦਾਸ ਕਰਨ ਦੇ ਉਦੇਸ਼ ਨਾਲ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਦਾ ਕਰਵਾਇਆ ਗਿਆ | ਇਸ ਮੌਕੇ ਸਟਾਫ਼ ਵਿਦਿਆਰਥੀ ਅਤੇ ਹੋਰ ਪਤਵੰਤੇ ਸੱਜਣ ਅਰਦਾਸ ਸਮਾਗਮ 'ਚ ਸ਼ਾਮਿਲ ਹੋਏ | ਚੇਅਰਮੈਨ ਮਹੇਸ਼ ਅਹਲਾਵਤ ਅਤੇ ਡਾਇਰੈਕਟਰ, ਡਾ. ਸੰਜੀਵ ਕੁਮਾਰ ਨੇ ਸਮਾਗਮ 'ਚ ਪਹੁੰਚੇ ਸਾਰੇ ਮਹਿਮਾਨਾਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਅੰਤ 'ਚ ਬਹਿਰਾ ਕਾਲਜ ਆਫ ਲਾਅ ਦੀ ਵਾਈਸ ਪਿ੍ੰਸੀਪਲ ਮੈਡਮ ਬਲਜਿੰਦਰ ਕੌਰ ਅਤੇ ਫਾਰਮੇਸੀ ਕਾਲਜ ਦੀ ਐੱਚ.ਓ.ਡੀ. ਨੇ ਕੈਂਪਸ ਭਾਈਚਾਰੇ ਦੀ ਸਕਾਰਾਤਮਕਤਾ ਅਤੇ ਵਿਕਾਸ ਲਈ ਸਮੂਹਿਕ ਅਰਦਾਸਾਂ 'ਚ ਸ਼ਾਮਿਲ ਹੋਣ ਵਾਲੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਈ-ਰਿਕਸ਼ਾ ਤੇ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਆਰ.ਜੇ.ਐਮ.ਸੀ. ਦੇ ਸਕੱਤਰ ਡਾ. ਬੋਪਾਰਾਏ ਦਾ ਮੈਨੇਜਮੈਂਟ ਨੇ ਅਸਤੀਫ਼ਾ ਕੀਤਾ ਪ੍ਰਵਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।