17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸਾਫਟਬਾਲ 'ਚ ਪਟਿਆਲਾ ਨੇ ਜਿੱਤਿਆ ਚਾਂਦੀ ਦਾ ਤਗਮਾ

ਅਜੀਤ ਡੈਸਕ 20-11-2025
ਪਟਿਆਲਾ, 19 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਸਾਫਟਬਾਲ ਅੰਡਰ-19 ਲੜਕੀਆਂ ਦੇ ਮੁਕਾਬਲੇ ਪੀ.ਐਮ. ਸ੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ | ਲੀਗ ਮੁਕਾਬਲਿਆਂ 'ਚ ਲੁਧਿਆਣਾ ਨੇ ਪਟਿਆਲਾ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ | ਪਟਿਆਲਾ ਨੇ ਚਾਂਦੀ ਦਾ ਤਗਮਾ ਜਿੱਤਿਆ | ਹਾਰਡ ਲਾਈਨ ਦੇ ਮੈਚ 'ਚ ਅੰਮਿ੍ਤਸਰ ਨੇ ਫ਼ਿਰੋਜਪੁਰ ਨੂੰ ਹਰਾ ਕੇ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਂਸੇ ਦਾ ਤਗਮਾ ਜਿੱਤਿਆ | ਅੱਜ ਦੇ ਮੁਕਾਬਲਿਆਂ 'ਚ ਮੁੱਖ ਮਹਿਮਾਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਖਿਡਾਰਨਾਂ ਨੂੰ ਅਸ਼ੀਰਵਾਦ ਦਿੱਤਾ | ਇਸ ਮੌਕੇ ਸਤਬੀਰ ਸਿੰਘ ਗਿੱਲ, ਗਗਨਦੀਪ ਸਿੰਘ ਰੋਪੜ, ਪਵਿੱਤਰ ਸਿੰਘ, ਹਰੀਸ਼ ਸਿੰਘ ਰਾਵਤ, ਡਾ. ਆਸ਼ਾ ਸਿੰਘ, ਰਾਜਿੰਦਰ ਸਿੰਘ, ਮੱਖਣ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਗੌਰਵ ਬਿਰਦੀ, ਗੁਰਜੰਟ ਸਿੰਘ, ਦੀਦਾਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਗੁਰਪਿਆਰ ਸਿੰਘ, ਬਲਕਾਰ ਸਿੰਘ, ਰਾਕੇਸ਼ ਕੁਮਾਰ ਲਚਕਾਣੀ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਸਨ |
ਪਿਛਲੀ ਖ਼ਬਰ ਖੱਬੇ ਪੱਖੀ ਪਾਰਟੀਆਂ ਹੀ ਦੇਸ਼ ਨੂੰ ਬਰਬਾਦੀ ਤੋਂ ਬਚਾ ਸਕਦੀਆਂ ਹਨ-ਧਾਲੀਵਾਲ, ਗਦਾਈਆ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ 'ਚ ਲਗਾਇਆ ਜਾਵੇ 'ਮੀਨਾਰ ਏ ਫਰੀਡਮ ਆਫ ਰਿਲੀਜਨ' ਦਾ 350 ਫੁੱਟ ਦਾ ਸਤੰਭ- ਚੰਦੂਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।