17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਖ਼ਾਲਸਾ ਕਾਲਜ ਵਲੋਂ ਡਿਜੀਟਲ ਤਕਨਾਲੋਜੀ ਦੀ ਸੁਰੱਖਿਅਤ ਤੇ ਜ਼ਿੰਮੇਵਾਰ ਵਰਤੋਂ ਪ੍ਰਤੀ ਕਰਵਾਇਆ ਭਾਸ਼ਨ

ਅਜੀਤ ਡੈਸਕ 20-11-2025
ਪਟਿਆਲਾ, 19 ਨਵੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੇ ਬਾਇਓਟੈਕਨਾਲਜੀ ਵਿਭਾਗ ਵਲੋਂ ਡਿਜੀਟਲ ਤਕਨਾਲੋਜੀ ਦੀ ਸੁਰੱਖਿਅਤ ਤੇ ਜ਼ਿੰਮੇਵਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਸਾਈਬਰ ਸੁਰੱਖਿਆ ਜਾਗਰੂਕਤਾ 'ਤੇ ਇਕ ਸੈਮੀਨਾਰ ਕਰਵਾਇਆ ਗਿਆ ਜਿਸ ਦਾ ਮੁੱਖ ਉਦੇਸ਼ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਾਈਬਰ ਖ਼ਤਰਿਆਂ, ਡੇਟਾ ਸੁਰੱਖਿਆ, ਆਨਲਾਈਨ ਸੁਰੱਖਿਆ ਅਭਿਆਸਾਂ ਤੇ ਡਿਜੀਟਲ ਦੁਨੀਆ 'ਚ ਸਾਵਧਾਨ ਰਹਿਣ ਦੀ ਮਹੱਤਤਾ ਬਾਰੇ ਸਿੱਖਿਆ ਦੇਣਾ ਸੀ | ਇਸ ਮੌਕੇ ਪ੍ਰੋ. ਲਾਲ ਸਿੰਘ, ਕੰਪਿਊਟਰ ਸਾਇੰਸ ਵਿਭਾਗ ਖ਼ਾਲਸਾ ਕਾਲਜ ਪਟਿਆਲਾ ਨੇ ਸਾਈਬਰ ਜੋਖਮਾਂ ਤੇ ਨਿੱਜੀ ਤੇ ਸੰਸਥਾਗਤ ਡੇਟਾ ਨੂੰ ਸੁਰੱਖਿਅਤ ਰੱਖਣ ਲਈ ਵਿਹਾਰਕ ਰਣਨੀਤੀਆਂ ਨੂੰ ਉਜਾਗਰ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਭਰਪੂਰ ਜਾਣਕਾਰੀ ਪ੍ਰਦਾਨ ਕੀਤੀ | ਕਾਲਜ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਇਹ ਸੈਮੀਨਾਰ ਨਾ ਸਿਰਫ਼ ਵਿਦਿਆਰਥੀਆਂ ਨੂੰ ਡਿਜੀਟਲ ਤਕਨਾਲੋਜੀ ਦੇ ਫ਼ਾਇਦਿਆਂ ਤੇ ਖ਼ਤਰਿਆਂ ਬਾਰੇ ਜਾਗਰੂਕ ਕਰਨ 'ਚ ਮਹੱਤਵਪੂਰਨ ਹੈ, ਸਗੋਂ ਉਨ੍ਹਾਂ ਨੂੰ ਇਕ ਸੁਰੱਖਿਅਤ ਤੇ ਜ਼ਿੰਮੇਵਾਰ ਨਾਗਰਿਕ ਬਣਾਉਣ 'ਚ ਵੀ ਮਦਦਗਾਰ ਸਾਬਤ ਹੋਵੇਗਾ | ਅੰਤ 'ਤੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਇਓ ਟੈਕਨਾਲੋਜੀ ਵਿਭਾਗ ਦੀ ਮੁਖੀ ਡਾ ਨਿਪੁੰਨਜੋਤ ਕੌਰ , ਸਮੁੱਚੇ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਵਿਸ਼ੇਸ਼ ਕੈਂਪ 24 ਨੂੰ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ 'ਚ 350ਵਾਂ ਸ਼ਹੀਦੀ ਦਿਹਾੜਾ ਮਨਾਏ ਜਾਣ ਸੰਬੰਧੀ ਤਿਆਰੀਆਂ ਮੁਕੰਮਲ-ਸਰਪ੍ਰਸਤ ਗਿੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।