17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਵਿਸ਼ੇਸ਼ ਕੈਂਪ 24 ਨੂੰ

ਅਜੀਤ ਡੈਸਕ 20-11-2025
ਪਟਿਆਲਾ, 19 ਨਵੰਬਰ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਪਟਿਆਲਾ ਕਮਾਂਡਰ ਬਲਜਿੰਦਰ ਵਿਰਕ ਨੇ ਦੱਸਿਆ ਕਿ ਰਿਕਾਰਡ ਦਫਤਰ ਮੈਕਨਾਈਜ਼ ਇੰਨਫੈਂਟਰੀ ਨਾਲ ਸੰਬੰਧਿਤ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ 24 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 09:30 ਵਜੇ ਮੈਕਨਾਈਜ਼ ਇੰਨਫੈਂਟਰੀ ਰੈਜੀਮੈਂਟ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਨੇੜੇ ਰੇਲਵੇ ਸਟੇਸ਼ਨ ਪਟਿਆਲਾ ਵਿਖੇ ਇਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ¢ ਉਨ੍ਹਾਂ ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦÏਰਾਨ ਪੈਨਸ਼ਨ, ਈ.ਸੀ.ਐਚ.ਐਸ. ਅਤੇ ਰਿਕਾਰਡ ਦਫਤਰ ਨਾਲ ਸੰਬੰਧਿਤ ਮਸਲਿਆਂ ਦਾ ਹੱਲ ਦਾ ਕੀਤਾ ਜਾਵੇਗਾ¢ ਉਨ੍ਹਾਂ ਮੈਕਨਾਈਜ਼ ਇੰਨਫੈਂਟਰੀ ਨਾਲ ਸੰਬੰਧਿਤ ਸਾਬਕਾ ਸੈਨਿਕ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕੀਤਾ ਜਾਵੇ¢
ਪਿਛਲੀ ਖ਼ਬਰ ਡਾ. ਬਲਬੀਰ ਸਿੰਘ ਨੇ ਪਿੰਡ ਪੱਧਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਜਾਰੀ ਕੀਤੇ ਨਿਰਦੇਸ਼ ਅਗਲੀ ਖ਼ਬਰ ਖ਼ਾਲਸਾ ਕਾਲਜ ਵਲੋਂ ਡਿਜੀਟਲ ਤਕਨਾਲੋਜੀ ਦੀ ਸੁਰੱਖਿਅਤ ਤੇ ਜ਼ਿੰਮੇਵਾਰ ਵਰਤੋਂ ਪ੍ਰਤੀ ਕਰਵਾਇਆ ਭਾਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।