17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਡਾ. ਬਲਬੀਰ ਸਿੰਘ ਨੇ ਪਿੰਡ ਪੱਧਰ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਜਾਰੀ ਕੀਤੇ ਨਿਰਦੇਸ਼

ਅਜੀਤ ਡੈਸਕ 20-11-2025
ਪਟਿਆਲਾ, 19 ਨਵੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ 'ਚ ਪਿੰਡਾਂ ਦੀਆਂ ਪੰਚਾਇਤਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਿੰਡਾ ਦੇ ਵਿਕਾਸ ਕਾਰਜਾਂ ਦੀ ਮੀਟਿੰਗ ਕੀਤੀ¢ ਮੀਟਿੰਗ ਦÏਰਾਨ ਪਿੰਡ ਪੱਧਰ 'ਤੇ ਆ ਰਹੀਆਂ ਮੁੱਖ ਸਮੱਸਿਆਵਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ¢ਇਸ ਦÏਰਾਨ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕÏਰ ਸੇਖੋਂ, ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ, ਪੀਡੀਏ ਦੇ ਏਸੀਏ ਜਸ਼ਨਪ੍ਰੀਤ ਕÏਰ ਗਿੱਲ, ਐਸ.ਡੀ.ਐਮ. ਇਸਮਤ ਵਿਜੈ ਸਿੰਘ, ਐਸ.ਡੀ.ਐਮ. ਹਰਜੋਤ ਕÏਰ ਮÏਜੂਦ ਸਨ¢ ਸਿਹਤ ਮੰਤਰੀ ਨੇ ਪਿੰਡਾਂ ਵਿੱਚ ਛੱਪੜਾਂ ਦੀ ਸਫਾਈ, ਥਾਪਰ ਤੇ ਸੀਚੇਵਾਲ ਮਾਡਲ ਲਾਗੂ ਕਰਨ, ਸੜਕਾਂ ਦੀ ਮਰੰਮਤ, ਪੀਣ ਵਾਲੇ ਪਾਣੀ ਦੀ ਗੁਣਵੱਤਾ, ਸਟਰੀਟ ਲਾਈਟਾਂ ਦੀ ਸਹੂਲਤ, ਬਰਸਾਤੀ ਪਾਣੀ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਆ ਅਤੇ ਨਹਿਰੀ ਪਾਣੀ ਦੀ ਵਰਤੋਂ ਵਰਗੇ ਮੁੱਦਿਆਂ 'ਤੇ ਵਿਭਾਗਾਂ ਨੂੰ ਸਮਾਂਬੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ¢ ਡਾ. ਬਲਬੀਰ ਸਿੰਘ ਨੇ ਪਿੰਡ ਵਾਸੀਆਂ ਤੋਂ ਵਿਕਾਸ ਕਾਰਜਾਂ ਨੂੰ ਹੋਰ ਸੁਧਾਰਨ ਲਈ ਸੁਝਾਅ ਵੀ ਮੰਗੇ¢ ਉਸੇ ਦÏਰਾਨ ਬਰਸਾਤੀ ਪਾਣੀ ਦੀ ਸਮੱਸਿਆ ਦੇ ਹੱਲ ਅਤੇ ਨਵੀਆਂ ਕਾਲੋਨੀਆਂ ਵਿਚ ਪਾਣੀ ਤੇ ਸੀਵਰੇਜ ਨਾਲ ਸੰਬੰਧਤ ਮੁੱਦਿਆਂ ਨੂੰ ਜਲਦ ਸੁਲਝਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ¢ ਇਸ ਮÏਕੇ ਵੱਖ-ਵੱਖ ਪਿੰਡਾਂ ਦੇ ਨੁਮਾਇੰਦੇ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ¢
ਪਿਛਲੀ ਖ਼ਬਰ ਕਿਤਾਬਾਂ ਹਨੇਰੇ 'ਚ ਰੌਸ਼ਨੀ ਵਾਂਗ- ਪਿ੍ੰਸੀਪਲ ਸਪਨਾ ਟੈਂਭੁਰਨੇ ਅਗਲੀ ਖ਼ਬਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਵਿਸ਼ੇਸ਼ ਕੈਂਪ 24 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।