ਪਟਿਆਲਾ, 19 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਨੂੰ ਸਮਰਪਿਤ ਕਰਦਿਆਂ ਪੰਜਾਬ ਸਰਕਾਰ ਵਲੋਂ 19 ਨਵੰਬਰ ਤੋਂ 25 ਨਵੰਬਰ ਤੱਕ ਇਕ ਹਫ਼ਤੇ ਲਈ ਰੋਜ਼ਾਨਾ ਘੱਟੋ-ਘੱਟ ਇੱਕ ਘੰਟੇ ਦੇ ਯਾਦਗਾਰੀ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ¢ ਇਸ ਦÏਰਾਨ ਸਰਕਾਰੀ ਸਕੂਲਾਂ ਵਿਚ ਡੀਬੇਟ, ਡੈਕਲਾਮੇਸ਼ਨ, ਸੈਮੀਨਾਰ, ਲੇਖ ਮੁਕਾਬਲੇ ਅਤੇ ਕਵਿਤਾ ਉਚਾਰਣ ਵਰਗੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਬਲਿਦਾਨ, ਉਪਦੇਸ਼ਾਂ ਅਤੇ ਉਨ੍ਹਾਂ ਦੇ ਰÏਸ਼ਨਮਈ ਜੀਵਨ ਬਾਰੇ ਡੂੰਘੀ ਜਾਣਕਾਰੀ ਪ੍ਰਾਪਤ ਹੋ ਸਕੇ¢ ਇਸ ਲੜੀ ਤਹਿਤ ਅੱਜ ਪਟਿਆਲਾ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਸਵੇਰ ਦੀ ਸਭਾ ਦÏਰਾਨ ਛੇਂਵੀ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਡੀਬੇਟ ਵਿਚ ਭਾਗ ਲਿਆ ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਵੱਖ-ਵੱਖ ਯਾਤਰਾਵਾਂ ਬਾਰੇ ਵਿਦਿਆਰਥੀਆਂ ਨੂੰ ਵਿਸ਼ੇਸ਼ ਜਾਣਕਾਰੀ ਦਿੱਤੀ ਗਈ¢ ਅਧਿਆਪਕਾਂ ਨੇ ਗੁਰੂ ਸਾਹਿਬ ਵੱਲੋਂ ਦੇਸ਼ ਭਰ ਵਿੱਚ ਕੀਤੀਆਂ ਧਰਮ ਪ੍ਰਚਾਰ ਯਾਤਰਾਵਾਂ ਦੀਆਂ ਪ੍ਰੇਰਣਾਦਾਇਕ ਸਾਖੀਆਂ ਵਿਦਿਆਰਥੀਆਂ ਨੂੰ ਸੁਣਾਈਆਂ, ਜਿਨ੍ਹਾਂ ਨੂੰ ਬੱਚਿਆਂ ਨੇ ਬੜੇ ਧਿਆਨ ਅਤੇ ਸ਼ਰਧਾ ਨਾਲ ਸੁਣਿਆ¢ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀ ਨਿਮਰਤਾ, ਧਰਮ ਦੀ ਰੱਖਿਆ ਲਈ ਕੀਤੇ ਬੇਮਿਸਾਲ ਯੋਗਦਾਨ ਅਤੇ ਮਾਨਵਤਾ ਲਈ ਕੀਤੀਆਂ ਕੁਰਬਾਨੀਆਂ ਬਾਰੇ ਵਧੇਰੇ ਜਾਣਕਾਰੀ ਵੀ ਆਪਣੇ ਅਧਿਆਪਕਾਂ ਤੋਂ ਪ੍ਰਾਪਤ ਕੀਤੀ¢ ਡੀਬੇਟ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਯਾਤਰਾਵਾਂ, ਧਰਮ ਨਿਭਾਹ ਅਤੇ ਸਹਿਣਸ਼ੀਲਤਾ ਦੇ ਮੂਲ ਸਿਧਾਂਤਾਂ 'ਤੇ ਆਪਣੇ ਵਿਚਾਰ ਪੇਸ਼ ਕੀਤੇ¢