17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਅਜੀਤ ਡੈਸਕ 20-11-2025
ਪਟਿਆਲਾ, 19 ਨਵੰਬਰ (ਮਨਦੀਪ ਸਿੰਘ ਖਰੌੜ)- ਇੱਥੋਂ ਦੇ ਪਿੰਡ ਸ਼ੇਰ ਮਾਜਰਾ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਲੜਕੇ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਮਿ੍ਤਕ ਦੀ ਪਛਾਣ ਪ੍ਰਦੀਪ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ | ਇਸ ਸੰਬੰਧੀ ਸੁਖਦੇਵ ਸਿੰਘ ਨੇ ਸ਼ਿਕਾਇਤ ਥਾਣਾ ਪਸਿਆਣਾ 'ਚ ਦਰਜ ਕਰਵਾਈ ਕਿ ਉਸ ਦਾ ਭਤੀਜਾ ਮੋਟਰਸਾਈਕਲ 'ਤੇ ਪਿੰਡ ਸ਼ੇਰ ਮਾਜਰਾ ਦੀ ਪੁਲੀ ਲਾਗੇ ਜਾ ਰਿਹਾ ਸੀ ਇਸ ਦੌਰਾਨ ਕਿਸੇ ਅਣਪਛਾਤੇ ਮੋਟਰਸਾਈਕਲ ਚਾਲਕ ਨੇ ਉਸ ਦੇ ਵਾਹਨ ਨੂੰ ਟੱਕਰ ਮਾਰ ਦਿੱਤੀ ਇਸ ਹਾਦਸੇ ਵਿਚ ਉਸ ਦੇ ਭਤੀਜੇ ਦੀ ਮੌਤ ਹੋ ਗਈ ਜਿਸ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਨਗਰ ਨਿਗਮ ਐਂਡ. ਸੀ. ਸੀ. ਦੀ ਮੀਟਿੰਗ 'ਚ ਵਿਕਾਸ ਕਾਰਜਾਂ ਲਈ 4 ਕਰੋੜ 70 ਲੱਖ ਦਾ ਬਜਟ ਪਾਸ ਅਗਲੀ ਖ਼ਬਰ ਪਟਿਆਲਾ ਦੇ ਸਕੂਲਾਂ 'ਚ ਕਰਵਾਏ ਜਾਣਗੇ ਵੱਖ-ਵੱਖ ਮੁਕਾਬਲੇ ਅਤੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।