ਸਮਾਣਾ, 19 ਨਵੰਬਰ (ਸਾਹਿਬ ਸਿੰਘ)-ਥਾਣਾ ਸਦਰ ਅਤੇ ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 190 ਬਰਾਮਦ ਕਰਕੇ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਉਪ ਕਪਤਾਨ ਸਮਾਣਾ ਗੁਰਵੀਰ ਸਿੰਘ ਸਿੱਧੂ ਬਰਾੜ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪੂਰਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਤਲਾਸ਼ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸੰਬੰਧ ਵਿਚ ਸਰਾਂ ਪੱਤੀ ਸਮਾਣਾ ਮੌਜੂਦ ਸੀ | ਉਨ੍ਹਾਂ ਨੂੰ ਇਤਲਾਹ ਮਿਲੀ ਕਿ ਕਥਿਤ ਦੋਸ਼ੀ ਕੁਲਵਿੰਦਰ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਪਿੰਡ ਮੁਰਾਦਪੁਰਾ ਕੁਤਬਨਪੁਰ ਟੀ-ਪੁਆਇੰਟ ਪਾਸ ਨਸ਼ੀਲੀਆਂ ਗੋਲੀਆਂ ਵੇਚ ਰਿਹਾ ਹੈ | ਪੁਲਿਸ ਪਾਰਟੀ ਨੇ ਦੱਸੀ ਜਗ੍ਹਾ 'ਤੇ ਛਾਪਾ ਮਾਰ ਕੇ ਉਕਤ ਕਥਿਤ ਦੋਸ਼ੀ ਨੂੰ 90 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ | ਇਸ ਤਰ੍ਹਾਂ ਜਸਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਮਰੋੜੀ ਨੂੰ ਹਵਾਲਦਾਰ ਗੁਰਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿੰਡ ਅਰਾਈਾਮਾਜਰਾ ਤੋਂ ਮਰਦਾਂਹੇੜੀ ਨੂੰ ਆਉਂਦੇ ਸੂਏ ਦੀ ਪਟੜੀ ਤੋਂ 100 ਖੁੱਲ੍ਹੀਆਂ ਨਸ਼ੀਲੀਆਂ ਸਣੇ ਕਾਬੂ ਕੀਤਾ ਹੈ | ਕਥਿਤ ਦੋਸ਼ੀ ਦਾ ਮੋਟਰਸਾਈਕਲ ਵੀ ਕਬਜ਼ੇ ਵਿਚ ਲਿਆ ਗਿਆ ਹੈ | ਪੁਲਿਸ ਨੇ ਕਥਿਤ ਦੋਸ਼ੀਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |