17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਯੂਨੀਵਰਸਿਟੀ ਕਾਲਜ ਮੀਰਾਂਪੁਰ, ਰੈੱਡ ਰਿਬਨ ਕਲੱਬ ਤੇ ਐੱਨ.ਐੱਸ.ਐੱਸ. ਯੂਨਿਟ ਨੇ ਸਾਂਝੇ ਤੌਰ ਤੇ ਖੂਨਦਾਨ ਕੈਂਪ ਲਗਾਇਆ

ਅਜੀਤ ਡੈਸਕ 20-11-2025
ਦੇਵੀਗੜ੍ਹ, 19 ਨਵੰਬਰ (ਰਾਜਿੰਦਰ ਸਿੰਘ ਮੌਜੀ)-ਯੂਨੀਵਰਸਿਟੀ ਕਾਲਜ ਮੀਰਾਂਪੁਰ, ਰੈੱਡ ਰਿਬਨ ਕਲੱਬ ਅਤੇ ਐਨ.ਐਸ. ਐਸ. ਯੂਨਿਟ ਵਲੋਂ ਖ਼ੂਨ ਦਾਨ ਕੈਂਪ ਲਗਾਇਆ ਗਿਆ | ਕੈਂਪ ਵਿਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਦੇ ਹੋਏ ਮਨੁੱਖਤਾ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਖੂਨਦਾਨ ਕਰਕੇ ਕੈਂਪ ਨੂੰ ਸਫਲ ਬਣਾਇਆ | ਕੈਂਪ ਵਿਚ ਵਰਧਮਾਨ ਹਸਪਤਾਲ, ਪਟਿਆਲਾ ਵਲੋਂ ਆਈ ਡਾਕਟਰੀ ਟੀਮ ਨੇ ਸੁਰੱਖਿਆ ਮਾਪਦੰਡਾਂ ਅਧੀਨ ਖ਼ੂਨ ਇਕੱਤਰ ਕੀਤਾ 9 ਇਸ ਮੌਕੇ ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਨੇ ਕਿਹਾ, Tਖ਼ੂਨ ਦਾਨ ਸਭ ਤੋਂ ਵੱਡੀ ਮਨੁੱਖੀ ਸੇਵਾ ਹੈ | ਇਕ ਯੂਨਿਟ ਖ਼ੂਨ ਤਿੰਨ ਜ਼ਿੰਦਗੀਆਂ ਬਚਾ ਸਕਦਾ ਹੈ | ਸਾਡੇ ਕਾਲਜ ਦੇ ਨੌਜਵਾਨ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਂਦੇ ਹਨ, ਜੋ ਕਾਬਿਲ-ਏ-ਤਾਰੀਫ਼ ਹੈ |U ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ. ਯੂਨਿਟ ਦੇ ਨੋਡਲ ਅਫ਼ਸਰ ਡਾ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਨੌਜਵਾਨਾਂ ਅੰਦਰ ਸੇਵਾ ਅਤੇ ਸਮਰਪਣ ਦੀ ਭਾਵਨਾ ਸਭ ਤੋਂ ਵੱਧ ਹੁੰਦੀ ਹੈ | ਖ਼ੂਨ ਦਾਨ ਵਰਗੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਜ਼ਿੰਦਗੀ ਦੀ ਅਸਲ ਮਹੱਤਤਾ ਸਿਖਾਉਂਦੀਆਂ ਹਨ | ਯੂਨੀਵਰਸਿਟੀ ਕਾਲਜ ਮੀਰਾਂਪੁਰ ਹਮੇਸ਼ਾ ਸਮਾਜਿਕ ਸੇਵਾ ਨੂੰ ਪਹਿਲ ਦੇਂਦਾ ਆਇਆ ਹੈ ਅਤੇ ਅਸੀਂ ਅੱਗੇ ਤੋਂ ਵੀ ਇਨ੍ਹਾਂ ਕਾਰਜਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪ੍ਰਤਿਬੱਧ ਹਾਂ |U ਕੈਂਪ ਦੇ ਅੰਤ ਵਿੱਚ ਸਮੂਹ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਸੇਵਾ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਡਾ. ਪੂਨਮ, ਡਾ. ਨਿਸ਼ੂ ਗਰਗ, ਅਸਿਸਟੈਂਟ ਪ੍ਰੋ. ਜਸਵੀਰ ਕੌਰ, ਸ੍ਰੀਮਤੀ ਰੁਪਿੰਦਰ ਕੌਰ ਅਤੇ ਸੁਖਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਬਿਕਰਮ ਕਾਲਜ 'ਚ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਭਾਸ਼ਨ ਅਗਲੀ ਖ਼ਬਰ ਰਣਜੋਧ ਸਿੰਘ ਹਡਾਣਾ ਵਲੋਂ 44 ਲੱਖ ਨਾਲ ਮਹਿਮੂਦਪੁਰ ਤੇ ਪਿੰਡ ਮਾੜੂ 'ਚ ਖੇਡ ਮੈਦਾਨਾਂ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।