30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਭਿ੍ਸ਼ਟਾਚਾਰ 'ਚ ਬੁਰੀ ਤਰ੍ਹਾਂ ਗ਼ਰਕ ਹੋ ਚੁੱਕੀ ਹੈ ਪੰਜਾਬ ਸਰਕਾਰ-ਰਾਜੇਵਾਲ

ਅਜੀਤ ਡੈਸਕ 21-11-2025
ਨਾਭਾ, 20 ਨਵੰਬਰ (ਕਰਮਜੀਤ ਸਿੰਘ)-ਭਿ੍ਸ਼ਟਾਚਾਰ ਮੁਕਤ ਸਰਕਾਰ ਦੇਣ ਦਾ ਵਾਅਦਾ ਕਰਕੇ ਸੱਤਾ 'ਚ ਆਈ ਪੰਜਾਬ ਸਰਕਾਰ ਖ਼ੁਦ ਭਿ੍ਸ਼ਟਾਚਾਰ 'ਚ ਡੁੱਬੀ ਹੋਈ ਹੈ | ਬਲਬੀਰ ਸਿੰਘ ਰਾਜੇਵਾਲ ਨੇ ਨਾਭਾ ਬਲਾਕ ਵਲੋਂ ਐੱਸ.ਡੀ.ਐਮ. ਦਫ਼ਤਰ ਅੱਗੇ ਧਰਨਾ ਦੇ ਰਹੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਹੇਠ ਦਬਾ ਦਿੱਤਾ ਹੈ | ਸਰਕਾਰੀ ਕਰਮਚਾਰੀਆਂ ਨੂੰ ਤਨਖ਼ਾਹ ਦੇਣ ਲਈ ਵੀ ਪੈਸਾ ਨਹੀਂ ਅਤੇ ਹਰ ਮਹੀਨੇ ਨਵਾਂ ਕਰਜ਼ਾ ਲੈ ਕੇ ਸੂਬੇ ਦਾ ਕੰਮ ਚਲਾਇਆ ਜਾ ਰਿਹਾ ਹੈ | ਜਾਇਦਾਦ ਵੇਚ ਕੇ ਆਪਣੀਆਂ ਜੇਬਾਂ ਭਰਨ ਦੀ ਨੀਤੀ ਪੰਜਾਬ ਲਈ ਖ਼ਤਰਨਾਕ ਸਾਬਤ ਹੋ ਸਕਦੀ ਹੈ |
ਉਨ੍ਹਾਂ ਕਿਹਾ ਕਿ ਨੇਤਾਵਾਂ ਦੇ ਭਿ੍ਸ਼ਟ ਹੋਣ ਕਾਰਨ ਅਫ਼ਸਰਸ਼ਾਹੀ ਵੀ ਲਾਭ ਲੈ ਰਹੀ ਹੈ ਅਤੇ ਆਮ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ | ਰਾਜੇਵਾਲ ਨੇ ਪਰਾਲੀ ਸਾੜਨ ਕਾਰਨ ਕਿਸਾਨਾਂ 'ਤੇ ਕੀਤੇ ਗਏ ਪਰਚਿਆਂ, ਜੁਰਮਾਨਿਆਂ ਅਤੇ ਰੈੱਡ ਐਂਟਰੀਆਂ ਦਾ ਵਿਰੋਧ ਕੀਤਾ | ਇਕੱਠ ਨੇ ਇੱਕਮਤ ਹੋ ਕੇ ਚੇਤਾਵਨੀ ਦਿੱਤੀ ਕਿ ਜੇ ਇਹ ਕਾਰਵਾਈਆਂ ਵਾਪਸ ਨਾ ਲਈਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਮਾਲ ਰਿਕਾਰਡ 'ਚ ਗ਼ਲਤੀਆਂ ਕਰਕੇ ਕਿਸਾਨਾਂ ਨੂੰ ਹੋ ਰਹੀ ਪਰੇਸ਼ਾਨੀ 'ਤੇ ਵੀ ਰੋਸ ਜਤਾਇਆ ਗਿਆ | ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹ ਕਿਸਾਨਾਂ ਨੂੰ ਤੰਗ ਕਰਨਾ ਬੰਦ ਕਰਨ | ਇਸ ਧਰਨਾ 'ਚ ਇਲਾਕੇ ਦੇ ਕਿਸਾਨ ਵੱਡੀ ਗਿਣਤੀ 'ਚ ਸ਼ਾਮਲ ਹੋਏ | ਧਰਨੇ ਨੂੰ ਸੰਬੋਧਨ ਕਰਨ ਵਾਲਿਆਂ 'ਚ ਬਲਬੀਰ ਸਿੰਘ ਰਾਜੇਵਾਲ ਤੋਂ ਇਲਾਵਾ ਨੇਕ ਸਿੰਘ ਖੋਖ, ਘੁੰਮਣ ਸਿੰਘ ਰਾਜਗੜ੍ਹ, ਹਰਦੀਪ ਸਿੰਘ ਘਨੁੜਕੀ, ਨਰਿੰਦਰ ਸਿੰਘ ਲੇਹਲਾਂ, ਅਵਤਾਰ ਸਿੰਘ ਕੈਦੂਪੁਰ, ਗੁਰਚਰਨ ਸਿੰਘ ਪਰੌੜ, ਅੱਛਰ ਸਿੰਘ ਭੋਜੋਮਾਜਰੀ, ਗੁਰਪ੍ਰੀਤ ਸਿੰਘ ਘਣੀਵਾਲ, ਹਰਿੰਦਰਜੀਤ ਸਿੰਘ ਲੁਬਾਣਾ, ਜਗਜੀਤ ਸਿੰਘ ਮੋਹਲਗੁਆਰਾ, ਲਾਭ ਸਿੰਘ ਦਿੱਤੂਪੁਰ, ਪਰਵਿੰਦਰ ਸਿੰਘ ਬਨੇਰਾ ਖ਼ੁਰਦ ਅਤੇ ਇੰਦਰਜੀਤ ਸਿੰਘ ਸਹੌਲੀ ਸ਼ਾਮਲ ਸਨ |
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਵਲੋਂ ਨਾਭਾ ਦੇ ਚਾਰ ਪਿੰਡਾਂ ਨੂੰ 2 ਕਰੋੜ ਦੀ ਗਰਾਂਟ ਜਾਰੀ ਕਰਨ 'ਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ... ਅਗਲੀ ਖ਼ਬਰ ਪੰਜਾਬੀ ਸੱਭਿਆਚਾਰ ਅਤੇ ਵਿਰਾਸਤੀ ਰੰਗ 'ਚ ਰੰਗਿਆ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।