30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਨਗਰ ਕੀਰਤਨ ਦਾ ਬਨੂੜ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ

ਅਜੀਤ ਡੈਸਕ 21-11-2025
ਬਨੂੜ, 20 ਨਵੰਬਰ (ਭੁਪਿੰਦਰ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਆਨੰਦਪੁਰ ਸਾਹਿਬ ਲਈ ਸਜਾਏ ਨਗਰ ਕੀਰਤਨ ਦਾ ਬੀਤੀ ਰਾਤ ਬਨੂੜ ਪਹੁੰਚਣ 'ਤੇ ਕਾਰ ਸੇਵਾ ਵਾਲੇ ਬਾਬਾ ਗੁਰਦੇਵ ਸਿੰਘ ਮੁਖੀ ਗੁਰਦੁਆਰਾ ਅਕਾਲਗੜ੍ਹ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਵਾਈ ਹੇਠ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਕਾਰ ਸੇਵਾ ਵਾਲੇ ਬਾਬਾ ਗੁਰਦੇਵ ਸਿੰਘ ਨੇ ਕਿਹਾ ਕਿ ਅੱਜ ਲੋੜ ਹੈ ਗੁਰੂ ਸਾਹਿਬ ਜੀ ਦੀ ਸਿਖਿਆਵਾਂ ਤੇ ਉਪਦੇਸ਼ਾਂ ਨੂੰ ਵੱਧ ਤੋਂ ਵੱਧ ਸਮੁੱਚੀ ਮਾਨਵਤਾ ਤੱਕ ਪਹੁੰਚਾਉਣ ਦੀ ਤਾਂ ਹੀ ਅਸੀਂ ਸ਼ਹੀਦੀ ਸ਼ਤਾਬਦੀ ਮਨਾਉਣ ਵਿਚ ਸਫਲ ਹੋ ਸਕਾਂਗੇ | ਸਵਾਗਤ ਕਰਨ ਉਪਰੰਤ ਇਹ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋ ਗਿਆ | ਇਸ ਮੌਕੇ ਬਾਪੂ ਨਿਰਮਲ ਸਿੰਘ ਭਗਵਾਨਪੁਰਾ, ਅਜੈਬ ਸਿੰਘ ਭੱਟੀ, ਭਾਈ ਘਨਈਆ ਦਲ ਦੇ ਅਹੁਦੇਦਾਰ, ਸੁਖਜੀਤ ਸਿੰਘ ਲਾਇਲਪੁਰ ਤੋਂ ਇਲਾਵਾ ਇਲਾਕੇ ਦੀ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਸੂਬੇ 'ਚ ਆਉਂਦੇ ਦਿਨਾਂ 'ਚ ਕੋਹਰਾ ਪੈਣ ਤੇ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ ਅਗਲੀ ਖ਼ਬਰ ਘਰ 'ਚੋਂ ਨਕਦੀ ਤੇ ਗਹਿਣੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।