ਦੇਵੀਗੜ੍ਹ, 20 ਨਵੰਬਰ (ਰਾਜਿੰਦਰ ਸਿੰਘ ਮੌਜੀ)-ਯੋਜਨਾ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਤਜਿੰਦਰ ਮਹਿਤਾ ਨੂੰ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ ਨੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮਿਲ ਕੇ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ | ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਦੇਵੀਗੜ੍ਹ ਨੇ ਕਿਹਾ ਕਿ ਤਜਿੰਦਰ ਮਹਿਤਾ ਤਜ਼ਰਬੇਕਾਰ ਤੇ ਸਮਰਪਿਤ ਆਗੂ ਹਨ ਅਤੇ ਉਹ ਯਕੀਨਨ ਯੋਜਨਾ ਬੋਰਡ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਯੋਜਨਾ ਬੋਰਡ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ ਅਤੇ ਮਹਿਤਾ ਦੀ ਅਗਵਾਈ ਹੇਠ ਰਾਜ ਨੂੰ ਨਵੀਆਂ ਵਿਕਾਸ ਯੋਜਨਾਵਾਂ ਮਿਲਣਗੀਆਂ | ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਹਿਤਾ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪਣ 'ਤੇ ਵੀ ਧੰਨਵਾਦ ਕੀਤਾ | ਨਵੇਂ ਚੇਅਰਮੈਨ ਤਜਿੰਦਰ ਮਹਿਤਾ ਨੇ ਬਲਦੇਵ ਸਿੰਘ ਦੇਵੀਗੜ੍ਹ ਦੇ ਸਵਾਗਤ ਤੇ ਸ਼ੁਭਕਾਮਨਾਵਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਯੋਜਨਾ ਬੋਰਡ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਸੀਨੀਅਰ ਆਗੂਆਂ ਦਾ ਸਹਿਯੋਗ ਤੇ ਅਨੁਭਵ ਉਨ੍ਹਾਂ ਲਈ ਮਾਰਗਦਰਸ਼ਨ ਦਾ ਕੰਮ ਕਰੇਗਾ | ਇਸ ਮੌਕੇ ਦਰਸ਼ਨ ਸਿੰਘ ਦੇਵੀਗੜ੍ਹ, ਡਾ. ਰਾਜਪਾਲ ਸਿੰਘ ਅਤੇ ਸਿਮਰਨਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਹਾਜ਼ਰ ਸਨ |