ਰਾਜਪੁਰਾ, 20 ਨਵੰਬਰ (ਜੀ.ਪੀ. ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਸਹਿਯੋਗ ਨਾਲ, ਜ਼ਿਲ੍ਹਾ ਸਿੱਖਿਆ ਦਫ਼ਤਰ (ਸੈਕੰਡਰੀ) ਪਟਿਆਲਾ ਦੇ ਡੀ.ਈ.ਓ. ਸੰਜੀਵ ਸ਼ਰਮਾ ਦੀ ਅਗਵਾਈ ਅਤੇ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਮਾਸ ਕਾਊਾਸਲਿੰਗ ਪ੍ਰੋਗਰਾਮ-2025 ਤਹਿਤ ਰਾਜਪੁਰਾ ਖੇਤਰ ਦੇ ਪਿੰਡ ਚੰਦੂਮਾਜਰਾ ਅਤੇ ਅਲੂਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ 'ਚ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਅਤੇ ਕਾਊਾਸਲਿੰਗ ਸੈਸ਼ਨ ਕਰਵਾਏ ਗਏ | ਸੈਸ਼ਨਾਂ ਦਾ ਮਕਸਦ ਵਿਦਿਆਰਥੀਆਂ ਨੂੰ ਭਵਿੱਖ ਦੀ ਸਿੱਖਿਆ, ਰੁਜ਼ਗਾਰ ਦੇ ਵਿਕਲਪਾਂ ਅਤੇ ਆਪਣੇ ਰੁਝਾਨ ਅਨੁਸਾਰ ਠੀਕ ਕਰੀਅਰ ਚੋਣ ਕਰਨ ਲਈ ਪ੍ਰੇਰਿਤ ਕਰਨਾ ਸੀ | ਪਿੰਡ ਚੰਦੂਮਾਜਰਾ ਅਤੇ ਅਲੂਣਾ 'ਚ ਇਹ ਸੈਸ਼ਨ ਪਿ੍ੰਸੀਪਲ ਬਲਬੀਰ ਸਿੰਘ ਅਤੇ ਪਿ੍ੰਸੀਪਲ ਕਵਿਤਾ ਮਿੱਤਲ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਿਹਗੜ੍ਹ ਸਾਹਿਬ ਤੋਂ ਡਾ. ਮਨਪ੍ਰੀਤ ਕੌਰ ਅਤੇ ਪ੍ਰੋਫੈਸਰ ਅਮਨਜੋਤ ਕੌਰ, ਬਲਾਕ ਕਾਊਾਸਲਰ ਚੰਦਨ ਜੈਨ ਅਤੇ ਰਾਜਿੰਦਰ ਸਿੰਘ ਚਾਨੀ ਨੇ ਵਿਸ਼ੇਸ਼ ਤੌਰ 'ਤੇ ਸੰਬੋਧਨ ਕੀਤਾ | ਦੋਵੇਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਕੋਰਸਾਂ, ਸਕਿਲ ਡਿਵੈਲਪਮੈਂਟ, ਵੋਕੇਸ਼ਨਲ ਸਿੱਖਿਆ, ਮੁਕਾਬਲਾ ਪ੍ਰੀਖਿਆ ਦੀ ਤਿਆਰੀ ਅਤੇ ਸਿੱਖਿਆ ਨੀਤੀ ਅਧੀਨ ਉਪਲੱਬਧ ਮੌਕਿਆਂ ਅਤੇ ਵਜ਼ੀਫਿਆਂ ਬਾਰੇ ਵਿਸਥਾਰਪੂਰਵਕ ਜਾਣੂੰ ਕਰਵਾਇਆ ਗਿਆ | ਇਸ ਦੋਰਾਨ ਵਿਦਿਆਰਥੀਆਂ ਨੇ ਵੀ ਜ਼ੋਰਦਾਰ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇੰਜੀਨੀਅਰਿੰਗ, ਮੈਡੀਕਲ, ਆਰਟਸ, ਕਾਮਰਸ, ਡਿਫੈਂਸ, ਸੂਚਨਾ ਤਕਨਾਲੋਜੀ ਅਤੇ ਕੌਸ਼ਲ ਅਧਾਰਿਤ ਕੋਰਸਾਂ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ | ਅਧਿਆਪਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੈਸ਼ਨ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਵਿਚ ਅੱਗੇ ਵਧਾਉਂਦੇ ਹਨ | ਸੈਸ਼ਨਾਂ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਪ੍ਰੇਰਨਾਦਾਇਕ ਸੁਝਾਅ ਵੀ ਦਿੱਤੇ ਗਏ ਤਾਂ ਜੋ ਉਹ ਆਪਣੇ ਸਮਰੱਥਾ ਅਨੁਸਾਰ ਭਵਿੱਖ ਵਿਚ ਟੀਚਿਆਂ ਨੂੰ ਹਾਸਲ ਕਰ ਸਕਣ |