ਪਟਿਆਲਾ, 20 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ ਦੇ ਬਾਕਸਿੰਗ ਮੁਕਾਬਲੇ ਅੰਡਰ 19 ਪੀਐਮਸ਼੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ | ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਬਾਕਸਿੰਗ ਮੁਕਾਬਲਿਆਂ ਵਿਚ ਪਟਿਆਲਾ ਵਿੰਗ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਜਿੱਤਿਆ, ਜਲੰਧਰ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤਿਆ ਅਤੇ ਪਟਿਆਲਾ ਜ਼ਿਲ੍ਹਾ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਜਿੱਤਿਆ | ਅੱਜ ਦੇ ਮੁਕਾਬਲਿਆਂ ਵਿਚ ਮੁੱਖ ਮਹਿਮਾਨ ਪਿ੍ਤਪਾਲ ਸਿੰਘ ਸੰਧੂ ਡੀ.ਐਸ.ਪੀ. ਵਿਜੀਲੈਂਸ, ਮਹਾਰਾਜਾ ਰਣਜੀਤ ਸਿੰਘ ਐਵਾਰਡੀ, ਇੰਟਰਨੈਸ਼ਨਲ ਵਾਲੀਬਾਲ ਖਿਡਾਰੀ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ | ਉਨ੍ਹਾਂ ਨੇ 5100 ਰੁਪਏ ਬਾਕਸਿੰਗ ਦੇ ਰਿੰਗ ਲਈ ਮਾਲੀ ਸਹਾਇਤਾ ਵੀ ਦਿੱਤੀ | ਉਨ੍ਹਾਂ ਨੇ ਕਿ ਜੇਕਰ ਅਸੀਂ ਪੰਜਾਬ ਵਿਚੋਂ ਨਸ਼ੇ ਨੂੰ ਖਤਮ ਕਰਨਾ ਹੈ ਤਾਂ ਸਾਨੂੰ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨਾ ਪਵੇਗਾ | ਇਸ ਮੌਕੇ 'ਤੇ ਬਾਕਸਿੰਗ ਦੇ ਅਬਜ਼ਰਵਰ ਰਾਜੇਸ਼ ਕੁਮਾਰ ਮੋਗਾ, ਅਨਿਲ ਕੁਮਾਰ, ਗੁਰਪ੍ਰੀਤ ਸਿੰਘ ਟਿਵਾਣਾ, ਰਾਜਿੰਦਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਸੁਖਵਿੰਦਰ ਸਿੰਘ, ਬਿਕਰਮਜੀਤ ਸਿੰਘ, ਦਿਆ ਸਿੰਘ, ਪਰਮਜੀਤ ਸਿੰਘ ਸੋਹੀ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਦੀਪਇੰਦਰ ਸਿੰਘ ਟਿਵਾਣਾ, ਲਵਪਰੀਤ ਸਿੰਘ, ਸ਼ਿਵ ਕੁਮਾਰ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ¢