29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਇਸਤਰੀ ਸਤਿਸੰਗ ਸਭਾ ਨੇ ਮਾਤਾ ਸਾਹਿਬ ਕੌਰ ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 21-11-2025
ਗੂਹਲਾ ਚੀਕਾ, 20 ਨਵੰਬਰ (ਓ.ਪੀ. ਸੈਣੀ)-ਅੱਜ ਇਸਤਰੀ ਸਤਿਸੰਗ ਸਭਾ ਨੇ ਮਾਤਾ ਸਾਹਿਬ ਕੌਰ ਦਾ ਜਨਮ ਦਿਹਾੜਾ ਬਹੁਤ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ | ਇਸ ਮੌਕੇ ਜਿੱਥੇ ਇਸਤਰੀ ਸਤਿਸੰਗ ਸਭਾ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ, ਉੱਥੇ ਬਾਬਾ ਸੰਦੀਪ ਸਿੰਘ ਅਤੇ ਜਥੇਦਾਰ ਹਰਵਿੰਦਰ ਸਿੰਘ ਕਥਾ ਵਾਚਕ ਦੇ ਕੀਰਤਨੀ ਜਥੇ ਨੇ ਮਾਤਾ ਸਾਹਿਬ ਕੌਰ ਦੇ ਜੀਵਨ 'ਤੇ ਚਾਨਣਾ ਪਾਇਆ ਤੇ ਸੰਗਤ ਨੂੰ ਉਨ੍ਹਾਂ ਦੇ ਜੀਵਨ ਤੋਂ ਜਾਣੂ ਕਰਵਾਇਆ | ਇਸ ਮੌਕੇ ਅਰਦਾਸ ਕੀਤੀ ਗਈ, ਜਿਸ ਤੋਂ ਬਾਅਦ ਪ੍ਰਸ਼ਾਦ ਵੰਡਿਆ ਗਿਆ | ਇਸ ਮੌਕੇ ਦਵਿੰਦਰ ਕੌਰ ਭਿੰਡਰ, ਬੀਬੀ ਬਲਜੀਤ ਕੌਰ ਬਰਮੀ, ਸੁਖਵਿੰਦਰ ਕੌਰ, ਮਨਪ੍ਰੀਤ ਕੌਰ, ਗੀਤਾ ਰਾਣੀ, ਸੁਖਵਿੰਦਰ ਕੌਰ, ਸਰੋਜ ਰਾਣੀ, ਸੁਖਰਾਜ ਕੌਰ, ਪਰਮਜੀਤ ਕੌਰ, ਸੁਖਵਿੰਦਰ ਕੌਰ, ਸਰਵਜੀਤ ਕੌਰ, ਅਮਰਜੀਤ ਕੌਰ, ਜਗਜੀਤ ਕੌਰ, ਸੁਖਪ੍ਰੀਤ ਕੌਰ, ਹਰਜਿੰਦਰ ਕੌਰ ਸਾਬਕਾ ਪ੍ਰਧਾਨ, ਮਨਦੀਪ ਕੌਰ, ਬਲਜੀਤ ਕੌਰ ਸਾਬਕਾ ਚੇਅਰਮੈਨ, ਹਜੂਰ ਸਿੰਘ ਬਰਮੀ, ਸ੍ਰੀ ਦਲੀਪ ਸਿੰਘ ਮਠਾੜੂ, ਸੁਖਦੇਵ ਸਿੰਘ ਬਰਮੀ, ਬਾਬਾ ਸ਼ਿਆਮ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ |
ਪਿਛਲੀ ਖ਼ਬਰ ਮਹਿੰਦਰਾ ਕਾਲਜ ਦੇ ਬਾਟਨੀ ਅਤੇ ਬਾਇਓਟੈੱਕਨਾਲੋਜੀ ਵਿਭਾਗ ਵਲੋਂ ਵਿਸ਼ੇਸ਼ ਲੈਕਚਰ ਅਗਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸਕੂਲ ਵਿਖੇ ਬਾਕਸਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।