29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਡਾ. ਧਰਮਵੀਰ ਗਾਂਧੀ ਵਲੋਂ ਯੂਨੀਵਰਸਿਟੀ ਕਾਲਜ ਮੀਰਾਂਪੁਰ ਨੂੰ 6 ਲੱਖ ਦੀ ਗ੍ਰਾਂਟ ਜਾਰੀ <br/>

ਅਜੀਤ ਡੈਸਕ 21-11-2025
ਦੇਵੀਗੜ੍ਹ, 20 ਨਵੰਬਰ (ਰਾਜਿੰਦਰ ਸਿੰਘ ਮੌਜੀ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਕਾਲਜ ਨੂੰ 6 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ | ਇਹ ਗ੍ਰਾਂਟ ਕਾਲਜ ਵਿਚ ਨਵੇਂ ਕਮਰੇ ਬਣਾਉਣ ਵਿਚ ਮਦਦਗਾਰ ਹੋਵੇਗੀ | ਇਸ ਮੌਕੇ ਡਾ. ਗਾਂਧੀ ਨੇ ਕਿਹਾ ਕਿ ਸਿੱਖਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੇ ਸਿੱਖਿਆਈ ਮੌਕੇ ਦੇਣਾ ਸਮੇਂ ਦੀ ਲੋੜ ਹੈ ਤੇ ਉਹ ਹਮੇਸ਼ਾਂ ਸਮਾਜਕ ਤੇ ਸ਼ਿਕਸ਼ਣਕ ਕੰਮਾਂ ਵਿਚ ਯੋਗਦਾਨ ਪਾਉਣ ਲਈ ਪ੍ਰਤੀਬੱਧ ਹਨ | ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਡਾ. ਗਾਂਧੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਡਾ. ਗਾਂਧੀ ਨੇ ਕੁਝ ਸਾਲ ਪਹਿਲਾਂ ਵੀ ਕਾਲਜ ਵਿਖੇ ਲਾਇਬ੍ਰੇਰੀ ਬਣਵਾ ਕੇ ਦਿੱਤੀ ਸੀ | ਹੁਣ ਫਿਰ ਉਨ੍ਹਾਂ ਨੇ ਵਿਦਿਆਰਥੀਆਂ ਲਈ ਨਵੀਆਂ ਸਹੂਲਤਾਂ, ਅਕਾਦਮਿਕ ਗਤੀਵਿਧੀਆਂ ਦੇ ਵਿਸਥਾਰ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਗ੍ਰਾਂਟ ਜਾਰੀ ਕੀਤੀ ਹੈ | ਇਸ ਮੌਕੇ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਕਾਲਜ ਸਟਾਫ਼ ਨੇ ਡਾ. ਗਾਂਧੀ ਦੇ ਇਸ ਯੋਗਦਾਨ ਨੂੰ ਕਾਲਜ ਦੇ ਭਵਿੱਖ ਲਈ ਮਹੱਤਵਪੂਰਨ ਕਦਮ ਕਰਾਰ ਦਿੰਦੇ ਹੋਏ ਉਨ੍ਹਾਂ ਦਾ ਤਹਿ-ਦਿਲੋਂ ਧੰਨਵਾਦ ਕੀਤਾ |

ਪਿਛਲੀ ਖ਼ਬਰ ਵਿਸ਼ਵਕਰਮਾ ਕਮਿਊਨਿਟੀ ਹਾਲ ਬਣਾਉਣ ਦੇ ਪਾਸ ਹੋਏ ਮਤੇ ਤੋਂ ਬਾਅਦ ਲੱਡੂ ਵੰਡੇ ਅਗਲੀ ਖ਼ਬਰ ਖ਼ਾਲਸਾ ਕਾਲਜ 'ਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਭਾਸ਼ਨ ਕਰਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।