29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦਾ ਕੀਤਾ ਸਨਮਾਨ

ਅਜੀਤ ਡੈਸਕ 21-11-2025
ਘਨੌਰ, 20 ਨਵੰਬਰ (ਸਰਦਾਰਾ ਸਿੰਘ ਲਾਛੜੂ)-ਕਾਂਗਰਸ ਪਾਰਟੀ ਨੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿ ਪਾਰਟੀ ਦੇ ਮਿਹਨਤ ਵਰਕਰਾਂ ਨੂੰ ਅਹੁਦਿਆਂ ਦੇ ਨਾਲ ਨਿਵਾਜਦੀ ਹੈ | ਸਥਾਨਕ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਗ੍ਰਹਿ ਵਿਖੇ ਪਟਿਆਲਾ ਦਿਹਾਤੀ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਦਾ ਵਿਸ਼ੇਸ਼ ਸਨਮਾਨ ਕੀਤਾ | ਜ਼ਿਕਰਯੋਗ ਹੈ ਕਿ ਸ੍ਰੀਮਤੀ ਰੰਧਾਵਾ ਮੌਜੂਦਾ ਸਮੇਂ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਦੇ ਪ੍ਰਧਾਨ ਵੀ ਹਨ | ਇਸ ਮੌਕੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਜ਼ਮੀਨੀ ਪੱਧਰ 'ਤੇ ਵਰਕਰਾਂ ਨੂੰ ਲਾਮਬੰਦ ਕਰ ਰਹੀ ਹੈ | ਉਨ੍ਹਾਂ ਹਲਕਾ ਘਨੌਰ ਦੇ ਕਾਂਗਰਸੀ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਰਕਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਬਰਦਾਸ਼ਤ ਨਹੀਂ ਕਰੇਗੀ ਤੇ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਉਂਦੀ ਹੈ ਤੇ ਗੁਰਸ਼ਰਨ ਕੌਰ ਰੰਧਾਵਾ ਨੀਤੀ ਦਾ ਪ੍ਰਮਾਣ ਹੈ | ਮੀਟਿੰਗ 'ਚ ਗੁਰਦੀਪ ਸਿੰਘ ਉਂਟਸਰ, ਸਾਬਕਾ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਜਲਾਲਪੁਰ, ਜਗਰੂਪ ਸਿੰਘ ਹੈਪੀ ਸੇਹਰਾ, ਬਲਾਕ ਗੁਰਦਰਸ਼ਨ ਸਿੰਘ ਮੰਡੋਲੀ, ਸਾਬਕਾ ਸਰਪੰਚ,ਹਰਪ੍ਰੀਤ ਸਿੰਘ ਚਮਾਰੁ ਸਮੇਤ ਹੋਰ ਵਰਕਰਾਂ ਨੇ ਵੀ ਹਿੱਸਾ ਲਿਆ |
ਪਿਛਲੀ ਖ਼ਬਰ ਆਰ.ਜੀ.ਐਮ.ਸੀ. ਮੈਨੇਜਮੈਂਟ ਸਖ਼ਤ : ਸਕੱਤਰ ਤੋਂ ਬਾਅਦ ਹੁਣ ਜੁਆਇੰਟ ਸਕੱਤਰ ਦੀ ਹੋਵੇਗੀ ਛੁੱਟੀ ਅਗਲੀ ਖ਼ਬਰ ਵਿਸ਼ਵਕਰਮਾ ਕਮਿਊਨਿਟੀ ਹਾਲ ਬਣਾਉਣ ਦੇ ਪਾਸ ਹੋਏ ਮਤੇ ਤੋਂ ਬਾਅਦ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।