28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਪੰਜਾਬ ਸਰਕਾਰ ਵਲੋਂ ਨੌਵੇਂ ਪਾਤਿਸ਼ਾਹ ਦੀ ਚਰਨ ਛੋਹ ਪ੍ਰਾਪਤ ਧਰਤੀ ਨੂੰ 50 ਲੱਖ ਰੁਪਏ ਕੀਤੇ ਭੇਟ

ਅਜੀਤ ਡੈਸਕ 21-11-2025
ਸ਼ੁਤਰਾਣਾ, 20 ਨਵੰਬਰ (ਨਵਜੋਤ ਸਿੰਘ ਮਹਿਰੋਕ)-ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਹਰ ਉਸ ਪਿੰਡ ਦੀ ਪੰਚਾਇਤ ਨੂੰ 50 ਲੱਖ ਰੁਪਏ ਦੇ ਚੈੱਕ ਦਿੱਤੇ ਗਏ ਹਨ, ਜਿਸ 'ਚ ਨੌਵੇਂ ਪਾਤਸ਼ਾਹ ਦੀ ਚਰਨ ਛੋਹ ਧਰਤੀ ਸ਼ਾਮਿਲ ਹੈ | ਜਿਵੇਂ ਕਿ ਹਲਕਾ ਸ਼ੁਤਰਾਣਾ ਦੇ ਪਿੰਡ ਬਹਿਰ ਜੱਛ ਦੇ ਗੁਰਦੁਆਰਾ ਸ੍ਰੀ ਬਹਿਰ ਸਾਹਿਬ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਿਕ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵਲੋਂ ਵੀ ਨੌਵੇਂ ਪਾਤਿਸ਼ਾਹ ਦੀ ਚਰਨ ਛੋਹ ਧਰਤੀ ਵਾਲੀਆਂ ਪੰਚਾਇਤਾਂ ਨੂੰ 50-50 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ | ਇਨ੍ਹਾਂ ਗਰਾਂਟਾਂ ਦਾ ਮੁੱਖ ਮੰਤਵ ਇਹ ਹੈ ਕਿ ਉਨ੍ਹਾਂ ਧਾਰਮਿਕ ਸਥਾਨਾਂ ਨੂੰ ਹੋਰ ਸੁੰਦਰ ਬਣਾਇਆ ਜਾਵੇ ਜਿਥੇ ਸੰਗਤਾਂ ਨਤਮਸਤਕ ਹੁੰਦੀਆਂ ਹਨ | ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨਾਲ ਮਹਿੰਗਾ ਸਿੰਘ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਪਾਤੜਾਂ ਮਦਨ ਲਾਲ ਗੋਇਲ ਸ਼ਹਿਰੀ ਪ੍ਰਧਾਨ, ਕੁਲਦੀਪ ਸਿੰਘ ਥਿੰਦ, ਰਣਜੀਤ ਸਿੰਘ ਵਿਰਕ ਸਮੇਤ ਵੱਡੀ ਗਿਣਤੀ ਵਿਚ 'ਆਪ' ਆਗੂ ਅਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸਕੂਲ ਆਫ ਐਮੀਨੈਂਸ ਮੰਡੌਰ 'ਚ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਆਰ.ਜੀ.ਐਮ.ਸੀ. ਮੈਨੇਜਮੈਂਟ ਸਖ਼ਤ : ਸਕੱਤਰ ਤੋਂ ਬਾਅਦ ਹੁਣ ਜੁਆਇੰਟ ਸਕੱਤਰ ਦੀ ਹੋਵੇਗੀ ਛੁੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।