28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

-ਮਾਮਲਾ ਟਰਾਲੀ ਦੇ ਲੱਭੇ ਸਾਮਾਨ ਦਾ- ਪੰਕਜ ਪੱਪੂ ਨੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਤੋਂ ਵੱਟਿਆ ਪਾਸਾ

ਅਜੀਤ ਡੈਸਕ 21-11-2025
ਨਾਭਾ, 20 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼ੰਭੂ ਬਾਰਡਰ ਤੋਂ ਕਿਸਾਨਾਂ ਦੀਆਂ ਚੋਰੀ ਹੋਈਆਂ ਟਰਾਲੀਆਂ ਨੂੰ ਲੈ ਕੇ ਕਿਸਾਨਾਂ ਵਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਨਗਰ ਕੌਂਸਲ ਨਾਭਾ ਦੀ ਪ੍ਰਧਾਨ ਸੁਜਾਤਾ ਚਾਵਲਾ ਦੇ ਪਤੀ ਪੰਕਜ ਪੱਪੂ ਦੇ ਖ਼ਿਲਾਫ਼ ਮਾਮਲਾ ਵੀ ਦਰਜ ਕਰਵਾਇਆ ਗਿਆ ਸੀ, ਜਿਸ ਦੀ ਅਦਾਲਤ ਵਲੋਂ ਪੰਕਜ ਪੱਪੂ ਨੂੰ ਜ਼ਮਾਨਤ ਵੀ ਮਿਲ ਚੁੱਕੀ ਹੈ | ਲੰਘੀ ਕੱਲ੍ਹ ਕਿਸਾਨਾਂ ਵਲੋਂ ਦਿੱਤੇ ਗਏ ਦੋ ਦਿਨਾਂ ਧਰਨੇ ਤੋਂ ਬਾਅਦ ਸੀ. ਆਈ. ਏ. ਪੁਲਿਸ ਪਟਿਆਲਾ ਨੇ ਨਗਰ ਕੌਂਸਲ ਦਫ਼ਤਰ 'ਚੋਂ ਟਰਾਲੀਆਂ ਦਾ ਸਾਮਾਨ ਬਰਾਮਦ ਕੀਤਾ ਸੀ, ਜਿਸ ਨੂੰ ਲੈ ਕੇ ਨਾਭਾ ਇਕ ਵਾਰ ਫਿਰ ਸੁਰਖ਼ੀਆਂ 'ਚ ਆ ਗਿਆ ਹੈ | ਚੋਰੀ ਹੋਈਆਂ ਟਰਾਲੀਆਂ ਦੇ ਮਾਮਲੇ ਦੇ ਚਲਦਿਆਂ ਅੱਜ ਬਾਅਦ ਦੁਪਹਿਰ ਨਗਰ ਕੌਂਸਲ ਪ੍ਰਧਾਨ ਸੁਜਾਤਾ ਚਾਵਲਾ ਦੇ ਪਤੀ ਪੰਕਜ ਪੱਪੂ ਸਟੀਲ ਵਲੋਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾ ਕੇ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਹੀ ਗਤੀਵਿਧੀਆਂ ਤੋਂ ਪਰਿਵਾਰ ਸਮੇਤ ਪਾਸਾ ਵੱਟ ਲਿਆ ਹੈ | ਇਸ ਸੋਸ਼ਲ ਮੀਡੀਆ 'ਤੇ ਪਾਈ ਗਈ ਪੋਸਟ ਸੰਬੰਧੀ ਪੰਕਜ ਪੱਪੂ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਸਮੇਤ ਅੱਜ ਤੋਂ ਹੀ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਹੀ ਵਿਧੀਆਂ ਤੋਂ ਨਾਤਾ ਤੋੜ ਰਹੇ ਹਨ ਅਤੇ ਉਹ ਆਮ ਆਦਮੀ ਪਾਰਟੀ ਦੀ ਕਿਸੇ ਵੀ ਗਤੀਵਿਧੀ 'ਚ ਉਦੋਂ ਤੱਕ ਸ਼ਾਮਿਲ ਨਹੀਂ ਹੋਣਗੇ ਜਦੋਂ ਤੱਕ ਉਹ ਨਿਰਦੋਸ਼ ਸਾਬਤ ਨਹੀਂ ਹੋ ਜਾਂਦੇ | ਪੰਕਜ ਪੱਪੂ ਨੇ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਨੂੰ ਇਕ ਆਮ ਪਰਿਵਾਰ ਦੇ ਵਿਅਕਤੀ ਨੂੰ ਮਿਲੀ ਨਗਰ ਕੌਂਸਲ ਦੀ ਪ੍ਰਧਾਨਗੀ ਪਸੰਦ ਨਹੀਂ ਆਈ ਕਿਉਂ ਜੋ ਉਹ ਨਹੀਂ ਚਾਹੁੰਦੇ ਸਨ ਕਿ ਆਮ ਆਦਮੀ ਪਾਰਟੀ ਦੀ ਇਕ ਔਰਤ ਪ੍ਰਧਾਨਗੀ ਦੀ ਕੁਰਸੀ 'ਤੇ ਰਹੇ | ਪਿਛਲੇ ਕਰੀਬ ਦੋ ਤਿੰਨ ਮਹੀਨਿਆਂ ਤੋਂ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਦਾ ਸਾਰਾ ਜੋਰ ਉਨ੍ਹਾਂ ਦੀ ਪਤਨੀ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਉਤਾਰਨ ਲਈ ਲੱਗਿਆ ਹੋਇਆ ਸੀ, ਜਦੋਂ ਕਿ ਉਨ੍ਹਾਂ ਦੀ ਪਤਨੀ ਸੁਜਾਤਾ ਚਾਵਲਾ ਤਾਂ ਪਿਛਲੇ ਲੰਮੇ ਸਮੇਂ ਤੋਂ ਛੁੱਟੀ 'ਤੇ ਚੱਲ ਰਹੇ ਹਨ |
ਪਿਛਲੀ ਖ਼ਬਰ 11 ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਅਗਲੀ ਖ਼ਬਰ ਸਕੂਲ ਆਫ ਐਮੀਨੈਂਸ ਮੰਡੌਰ 'ਚ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।