ਪਟਿਆਲਾ, 20 ਨਵੰਬਰ (ਗੁਰਵਿੰਦਰ ਸਿੰਘ ਔਲਖ)-ਪਿ੍ੰਸੀਪਲ ਡਾ. ਸਵਿੰਦਰ ਸਿੰਘ ਰੇਖੀ ਦੀ ਯੋਗ ਅਗਵਾਈ ਹੇਠ ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਵਿਖੇ ਰਾਸ਼ਟਰੀ ਲਾਇਬ੍ਰੇਰੀ ਸਪਤਾਹ ਮਨਾਇਆ ਗਿਆ | ਪਿ੍ੰਸੀਪਲ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਜੀਵਨ ਵਿਚ ਲਾਇਬ੍ਰੇਰੀ ਦੀ ਮਹੱਤਤਾ ਬਾਰੇ ਦੱਸਿਆ ਤੇ ਲਾਇਬ੍ਰੇਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ | ਕਾਲਜ ਲਾਇਬ੍ਰੇਰੀਅਨ ਚਰਨਜੀਤ ਕੌਰ ਅਤੇ ਡਾ. ਅਨਿਰ ਕੁਮਾਰ ਨੇ ਰਾਸ਼ਟਰੀ ਲਾਇਬ੍ਰੇਰੀ ਸਪਤਾਹ ਤੇ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਨ 1968 ਤੋਂ ਰਾਸ਼ਟਰੀ ਲਾਇਬ੍ਰੇਰੀ ਸਪਤਾਹ ਹਲ ਸਾਲ 14-20 ਨਵੰਬਰ ਨੂੰ ਮਨਾਇਆ ਜਾਂਦਾ ਹੈ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨ ਲਈ ਜਾਗਰੂਕ ਕਰਨਾ ਹੈ | ਇਸ ਮੌਕੇ ਵਾਈਸ ਪਿ੍ੰਸੀਪਲ ਪ੍ਰੋ. ਰਣਜੀਤ ਕੌਰ, ਪ੍ਰੋ. ਹਰਪ੍ਰੀਤ ਕਥੂਰੀਆ, ਪ੍ਰੋ. ਪੰਕਜ ਕਪੂਰ, ਪ੍ਰੋ. ਸੁਭਾਸ਼ ਚੰਦਰ, ਪ੍ਰੋ. ਅਨੁਜ ਗੁਪਤਾ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਅਵਿਸ਼ ਸੇਤੀਆ ਅਤੇ ਲਾਇਬ੍ਰੇਰੀ ਸਟਾਫ ਹਾਜਰ ਰਿਹਾ |