28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਪੰਜਾਬ ਸਟੂਡੈਂਟ ਯੂਨੀਅਨ ਵਲੋਂ ਪਬਲਿਕ ਕਾਲਜ ਦੇ ਵਿਦਿਆਰਥੀਆਂ ਨਾਲ ਮੀਟਿੰਗ <br/>

ਅਜੀਤ ਡੈਸਕ 21-11-2025
ਸਮਾਣਾ, 20 ਨਵੰਬਰ (ਹਰਵਿੰਦਰ ਸਿੰਘ ਟੋਨੀ)-ਪੰਜਾਬ ਸਟੂਡੈਂਟ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਗੁਰਧਿਆਨ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ 2021 ਤੋਂ ਇਸ ਸੰਘਰਸ਼ ਦੀ ਸ਼ੁਰੂਆਤ ਕੀਤੀ ਗਈ ਸੀ ਤੇ ਇਕ ਲੰਮਾ ਸੰਘਰਸ਼ ਕੀਤਾ ਗਿਆ ਸੀ ਸੰਘਰਸ਼ ਦੀ ਬਦੌਲਤ ਇਹ ਮੰਗ 'ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਬਿਆਨ ਦਿੱਤਾ ਕਿ ਅਸੀਂ ਕਾਲਜ ਨੂੰ ਸਰਕਾਰੀ ਕਰਾਂਗੇ | ਉਸ ਸਮੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਚੋਣ ਰੈਲੀ 'ਚ ਕਾਲਜ ਨੂੰ ਸਰਕਾਰੀ ਕਰਨ ਦਾ ਐਲਾਨ ਕੀਤਾ ਸੀ ਤੇ ਉਸ ਤੋਂ ਬਾਅਦ 2022 'ਚ ਸੱਤਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਵਲੋਂ ਵੀ ਕਾਲਜ ਵਿਚ ਤੇ ਵਿਧਾਨ ਸਭਾ ਵਿਚ ਕਾਲਜ ਨੂੰ ਸਰਕਾਰੀ ਕਰਨ ਦਾ ਐਲਾਨ ਕੀਤਾ ਸੀ, ਪਰ ਅਜੇ ਤੱਕ ਕਾਲਜ ਸਰਕਾਰੀ ਨਹੀਂ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਕਾਲਜ ਸਰਕਾਰੀ ਨਹੀਂ ਕੀਤਾ ਜਾਂਦਾ ਤਾਂ ਪੰਜਾਬ ਸਟੂਡੈਂਟ ਯੂਨੀਅਨ ਮੁੜ ਸੰਘਰਸ਼ ਕਰੇਗੀ | ਇਸ ਮੌਕੇ ਸੁਖਜੀਤ ਸਿੰਘ ਨੇ ਕਿਹਾ ਕਿ ਅਸੀਂ ਸਮੂਹ ਵਿਦਿਆਰਥੀਆਂ ਨੂੰ ਸੱਦਾ ਦਿੰਦੇ ਹਾਂ ਕਿ ਸਾਡੇ ਤੋਂ ਪਹਿਲਾਂ ਇਸ ਮੰਗ 'ਤੇ ਵਿਦਿਆਰਥੀਆਂ ਨੇ ਬਹੁਤ ਜ਼ੋਰਦਾਰ ਸੰਘਰਸ਼ ਕੀਤਾ ਅੱਜ ਉਨ੍ਹਾਂ ਵਿਦਿਆਰਥੀਆਂ ਦੇ ਸੰਘਰਸ਼ ਨੂੰ ਅੱਗੇ ਤੋਰਨ ਦੀ ਜ਼ਰੂਰਤ ਹੈ ਤਾਂ ਜੋ ਅਸੀਂ ਇਸ ਸੰਘਰਸ਼ ਨੂੰ ਸਿਰੇ ਲਾ ਸਕੀਏ ਅੱਜ ਸਾਡੇ ਮੋਢਿਆਂ 'ਤੇ ਜ਼ਿੰਮੇਵਾਰੀ ਹੈ ਕਿ ਅਸੀਂ ਇਸ ਮੰਗ ਨੂੰ ਜ਼ੋਰ-ਸ਼ੋਰ ਨਾਲ ਉਭਾਰੀਏ ਅਤੇ ਸਰਕਾਰ ਦੇ ਕੰਨਾਂ ਤੱਕ ਸਾਡੀ ਗੂੰਜ ਪਹੁੰਚਾਈਏ | ਇਸ ਮੌਕੇ ਪ੍ਰਦੀਪ, ਕਰਨਦੀਪ ਸਿੰਘ, ਕਮਲਦੀਪ ਸਿੰਘ, ਗੁਰਪ੍ਰੀਤ ਸਿੰਘ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਬੀਜੀ ਕਣਕ ਦਾ ਕੀਤਾ ਜਾ ਰਿਹੈ ਸਰਵੇਖਣ ਅਗਲੀ ਖ਼ਬਰ ਨÏਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਕੇ ਖੇਡਾਂ ਨਾਲ ਜੋੜਨ ਲਈ ਸਮਾਣਾ ਦੇ ਪਿੰਡਾਂ ਨੂੰ ਮਿਲਣਗੀਆਂ ਖੇਡ ਗਰਾਊਾਡਾਂ- ਜÏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।