28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਬੀਜੀ ਕਣਕ ਦਾ ਕੀਤਾ ਜਾ ਰਿਹੈ ਸਰਵੇਖਣ

ਅਜੀਤ ਡੈਸਕ 21-11-2025
ਪਟਿਆਲਾ, 20 ਨਵੰਬਰ (ਗੁਰਵਿੰਦਰ ਸਿੰਘ ਔਲਖ)-ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ 'ਚ ਲਗਪਗ 2,30,000 ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਅਤੇ ਦੱਸਿਆ ਕਿ ਖੇਤੀਬਾੜੀ ਬਲਾਕ ਅਫ਼ਸਰ, ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਵਿਸਥਾਰ ਅਫ਼ਸਰ ਤੇ ਖੇਤੀਬਾੜੀ ਉਪ ਨਿਰੀਖਣ ਖੇਤਾਂ 'ਚ ਜਾ ਕੇ ਬੀਜੀ ਕਣਕ ਦਾ ਸਰਵੇਖਣ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕਾਂ ਦੇ ਵੱਖ-ਵੱਖ ਪਿੰਡਾਂ 'ਚ ਖੇਤਾਂ ਵਿਚ ਬੀਜੀ ਕਣਕ ਦੀ ਫ਼ਸਲ 'ਤੇ ਗੁਲਾਬੀ ਸੁੰਡੀ, ਕਿਸੇ ਹੋਰ ਪ੍ਰਕਾਰ ਦੇ ਕੀੜੇ ਮਕÏੜੇ, ਸੂਖਮ ਤੱਤਾਂ ਦੀ ਘਾਟ ਸੰਬੰਧੀ ਸਰਵੇਖਣ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਹਲਕੀਆਂ ਅਤੇ ਦਰਮਿਆਨੀਆਂ ਜ਼ਮੀਨਾਂ ਵਿਚ ਮੈਗਨੀਜ ਦੀ ਘਾਟ ਨੂੰ ਪੂਰਾ ਕਰਨ ਲਈ ਕਿਸਾਨ 0.5 ਮੈਗਨੀਜ ਸਲਫੇਟ ਦੀ ਵਰਤੋਂ ਕਰਨ ਤੇ ਕਣਕ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਹਮੇਸ਼ਾ ਬੀਜ ਨੂੰ ਕੀਟਨਾਸ਼ਕ ਜਿਵੇਂ ਕਿ 160 ਮਿ. ਲਿ. ਕਲੋਰੋਪਾਇਫਰੀਫਾਸ ਜਾਂ 80 ਮਿ. ਲਿ. ਇਮਿਡਾਕਲੋਪਰਿਡ ਤੇ ਹੈਪਸਾਕੋਨਾਜੋਲ ਪ੍ਰਤੀ 40 ਕਿਲੋ ਬੀਜ ਨਾਲ ਸੋਧ ਕੇ ਬਿਜਾਈ ਕੀਤੀ ਜਾਵੇ | ਜੇਕਰ ਹਮਲਾ ਜ਼ਿਆਦਾ ਹੋਵੇ ਤਾਂ 7 ਕਿਲੋ ਫਿਪਰੋਨਿਲ ਜਾਂ ਇਕ ਲਿਟਰ ਕਲੋਰੇਪਾਇਫਰੀਫਾਸ 20 ਈਸੀਂ ਨੂੰ 20 ਕਿਲੋ ਸਿੱਲੀ ਮਿੱਟੀ ਵਿਚ ਰਲਾ ਕੇ ਛਿੱਟਾ ਦਿੱਤਾ ਜਾ ਸਕਦਾ ਹੈ ਜਾਂ ਇਸ ਦੇ ਬਦਲ ਵਜੋਂ 50 ਮਿ ਲਿ ਪ੍ਰਤੀ ਏਕੜ ਕੋਰਾਜ਼ਿਨ 18.5 ਐਸ. ਸੀ. (ਕਲੋਰਐਟਰਾਨਿਲੀਪਰੋਲ) ਨੂੰ 80-100 ਲੀਟਰ ਪਾਣੀ ਵਿੱਚ ਘੋਲ ਕੇ ਨੈਪਸੈਕ ਪੰਪ ਨਾਲ ਛਿੜਕਾਅ ਕੀਤਾ ਜਾ ਸਕਦਾ ਹੈ | ਕਣਕ 'ਚ ਗੁੱਲੀ ਡੰਡੇ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਕਿਸਾਨ 1.5 ਲਿਟਰ ਸਟੌਂਪ, 13 ਗ੍ਰਾਮ ਲੀਡਰ ਤੇ 160 ਗ੍ਰਾਮ ਟੋਪਿਕ ਪ੍ਰਤੀ ਏਕੜ 1500 ਲਿਟਰ ਪਾਣੀ ਵਿਚ ਮਿਲਾ ਕੇ 30-35 ਦਿਨਾਂ ਦੇ ਅੰਦਰ-ਅੰਦਰ ਸਪਰੇ ਕਰਨ | ਕਿਸੇ ਵੀ ਪ੍ਰਕਾਰ ਦੀ ਸਮੱਸਿਆ ਲਈ ਕਿਸਾਨ ਇਸ ਸੰਬੰਧੀ ਬਲਾਕ ਪਟਿਆਲਾ ਦੇ ਡਾ. ਗੁਰਮੀਤ ਸਿੰਘ, ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ, ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਮਨਦੀਪ ਸਿੰਘ, ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ, ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂੰ ਤੇ ਬਲਾਕ ਘਨÏਰ ਦੇ ਕਿਸਾਨ ਡਾ. ਰਣਜੋਧ ਸਿੰਘ ਨਾਲ ਸੰਪਰਕ ਕਰ ਸਕਦੇ ਹਨ |
ਪਿਛਲੀ ਖ਼ਬਰ ਦੋ ਦਿਨਾ 47ਵਾਂ ਏ.ਆਈ.ਈ.ਐੱਸ.ਸੀ.ਬੀ. ਫੁੱਟਬਾਲ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਪੰਜਾਬ ਸਟੂਡੈਂਟ ਯੂਨੀਅਨ ਵਲੋਂ ਪਬਲਿਕ ਕਾਲਜ ਦੇ ਵਿਦਿਆਰਥੀਆਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।