ਭਾਦਸੋਂ, 2 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਕਾਂਗਰਸੀ ਆਗੂ ਜਗਬੀਰ ਸਿੰਘ ਤਰਖੇੜੀ ਖ਼ੁਰਦ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਿਲ ਹੋ ਗਏ | ਮੰਡਲ ਪ੍ਰਧਾਨ ਤੇਜਪਾਲ ਸਿੰਘ ਗੋਗੀ ਟਿਵਾਣਾ ਦੀ ਅਗਵਾਈ 'ਚ ਜਗਬੀਰ ਸਿੰਘ ਨੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਕੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਤੇ ਬੀਬਾ ਜੈ ਇੰਦਰ ਕੌਰ ਤੋਂ ਆਸ਼ੀਰਵਾਦ ਲਿਆ | ਇਸ ਮੌਕੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਮਿਹਨਤ ਕਰਨ ਵਾਲਿਆਂ ਦੀ ਕੋਈ ਪੁੱਛ ਪ੍ਰਤੀਤ ਨਹੀ | ਉਨ੍ਹਾਂ ਲੰਮੇ ਸਮੇਂ ਤੋਂ ਪਾਰਟੀ ਲਈ ਮਿਹਨਤ ਕੀਤੀ ਪਰ ਪਾਰਟੀ ਵਲੋਂ ਉਨ੍ਹਾਂ ਦੀ ਕਦਰ ਨਹੀਂ ਪਾਈ ਗਈ | ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਵਿਕਾਸ ਪੱਖੀ ਸਕੀਮਾਂ ਅਤੇ ਕੇਂਦਰ ਸਰਕਾਰ ਦੀ ਦੂਰਅੰਦੇਸ਼ੀ ਸੋਚ ਨੂੰ ਵੇਖਦੇ ਹੋਏ ਉਨ੍ਹਾਂ ਪਾਰਟੀ ਜੁਆਇਨ ਕੀਤੀ | ਮੰਡਲ ਪ੍ਰਧਾਨ ਤੇਜਪਾਲ ਸਿੰਘ ਗੋਗੀ ਟਿਵਾਣਾ ਨੇ ਕਿਹਾ ਕਿ ਭਾਜਪਾ ਵਿਚ ਮਿਹਨਤ ਕਰਨ ਵਾਲਿਆਂ ਨੂੰ ਹਮੇਸ਼ਾ ਬਣਦਾ ਮਾਣ ਸਨਮਾਨ ਮਿਲਿਆ ਹੈ | ਉਨ੍ਹਾਂ ਕਿਹਾ ਕਿ ਆਗਾਮੀ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਭਾਜਪਾ ਦੇ ਖੜ੍ਹਾਏ ਉਮੀਦਵਾਰ ਵੱਡੀ ਲੀਡ ਨਾਲ ਜਿਤ ਹਾਸਲ ਕਰਨਗੇ | ਇਸ ਮੌਕੇ ਰਾਜੂ ਭੜੀ, ਸੁਖਚੈਨ ਸਿੰਘ, ਗੁਰਚਰਨ ਸਿੰਘ, ਬਰਿੰਦਰ ਕੁਮਾਰ ਵੀ ਹਾਜ਼ਰ ਸਨ |