30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਯੂਨੀਵਰਸਿਟੀ ਕਾਲਜ ਮੀਰਾਂਪੁਰ 'ਚ ਵਿਸ਼ਵ ਐੱਚ. ਆਈ. ਵੀ. ਏਡਜ਼ ਦਿਵਸ ਮਨਾਇਆ

ਅਜੀਤ ਡੈਸਕ 03-12-2025
ਦੇਵੀਗੜ੍ਹ, 2 ਦਸੰਬਰ (ਰਾਜਿੰਦਰ ਸਿੰਘ ਮੌਜੀ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਰੈੱਡ ਰਿਬਨ ਕਲੱਬ ਤੇ ਐੱਨ. ਐੱਸ. ਐੱਸ. ਦੁਆਰਾ ਵਿਸ਼ਵ ਐੱਚ.ਆਈ.ਵੀ. ਏਡਜ਼ ਦਿਵਸ ਮਨਾਇਆ ਗਿਆ | ਇਸ ਸਮਾਗਮ ਦੀ ਅਗਵਾਈ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਕੀਤੀ ਜਦਕਿ ਨੋਡਲ ਅਫ਼ਸਰ ਡਾ. ਤੇਜਿੰਦਰ ਪਾਲ ਸਿੰਘ ਨੇ ਵਿਸ਼ੇਸ਼ ਭੂਮਿਕਾ ਨਿਭਾਈ | ਇਸ ਮੌਕੇ ਡਾ. ਮਨਪ੍ਰੀਤ ਕੌਰ ਸੋਢੀ ਨੇ ਕਿਹਾ ਕਿ ਐੱਚ. ਆਈ. ਵੀ. ਤੋਂ ਬਚਾਅ ਦਾ ਸਭ ਤੋਂ ਵੱਡਾ ਹਥਿਆਰ ਜਾਗਰੂਕਤਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸੁਰੱਖਿਅਤ ਸਿਹਤ ਸੇਵਾਵਾਂ ਅਪਣਾਉਣ ਦੀ ਅਪੀਲ ਕੀਤੀ | ਉਨ੍ਹਾਂ ਨੇ ਸਮੇਂ-ਸਮੇਂ 'ਤੇ ਰੈੱਡ ਰਿਬਨ ਕਲੱਬ ਦੁਆਰਾ ਕਰਵਾਏ ਜਾਂਦੇ ਇਸ ਕਿਸਮ ਦੇ ਜਾਗਰੂਕਤਾ ਸਮਾਗਮਾਂ ਨੂੰ ਸਮਾਜਕ ਜ਼ਿੰਮੇਵਾਰੀ ਨਿਭਾਉਣ ਵੱਲ ਮਹੱਤਵਪੂਰਨ ਕਦਮ ਕਰਾਰ ਦਿੱਤਾ | ਇਸ ਮੌਕੇ ਡਾ. ਤੇਜਿੰਦਰ ਪਾਲ ਸਿੰਘ ਨੇ ਆਪਣੇ ਸੰਬੋਧਨ 'ਚ ਵਿਦਿਆਰਥੀਆਂ ਨੂੰ ਐੱਚ. ਆਈ. ਵੀ. ਦੇ ਕਾਰਣਾਂ, ਲੱਛਣਾਂ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਸਮਾਜ 'ਚ ਫੈਲ ਰਹੀਆਂ ਗ਼ਲਤਫ਼ਹਿਮੀਆਂ ਨੂੰ ਦੂਰ ਕਰਦੇ ਹੋਏ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ | ਪੋਸਟਰ ਮੇਕਿੰਗ ਮੁਕਾਬਲਿਆਂ 'ਚ ਬੀ. ਏ. ਭਾਗ ਦੂਜਾ ਦੀ ਵਿਦਿਆਰਥਣ ਪ੍ਰੇਰਨਾ ਨੇ ਪਹਿਲਾ ਸਥਾਨ ਹਾਸਲ ਕੀਤਾ ਜਦੋਂ ਕਿ ਮਨਪ੍ਰੀਤ ਕੌਰ ਅਤੇ ਪਰਮਿੰਦਰ ਕੌਰ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ 'ਤੇ ਰਹੀਆਂ | ਇਸੇ ਤਰ੍ਹਾਂ ਲੇਖ ਮੁਕਾਬਲੇ 'ਚ ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਜਯੋਤੀ ਨੇ ਪਹਿਲਾ ਸਥਾਨ ਹਾਸਲ ਕੀਤਾ ਜਦੋਂ ਕਿ ਗੁਰਲੀਨ ਕੌਰ ਅਤੇ ਰੀਤਿਕਾ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ 'ਤੇ ਰਹੀਆਂ, ਜੇਤੂ ਵਿਦਿਆਰਥਣਾਂ ਨੂੰ ਇਨਾਮ ਵੀ ਦਿੱਤੇ ਗਏ | ਇਸ ਮੌਕੇ ਡਾ. ਨੀਸ਼ੂ ਗਰਗ ਤੇ ਜਸਵੀਰ ਕੌਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਚਾਇਤ ਸੰਮਤੀ ਚੋਣਾਂ-ਨਾਮਜ਼ਦਗੀਆਂ ਦੇ ਦੂਜੇ ਦਿਨ ਵੀ ਕੋਈ ਨਾਮਜ਼ਦਗੀ ਪੱਤਰ ਨਹੀਂ ਹੋਇਆ ਦਾਖ਼ਲ- ਐੱਸ.ਡੀ.ਐੱਮ. ਅਗਲੀ ਖ਼ਬਰ ਕਾਂਗਰਸੀ ਆਗੂ ਜਗਬੀਰ ਸਿੰਘ ਤਰਖੇੜੀ ਖ਼ੁਰਦ ਹੋਏ ਭਾਜਪਾ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।