30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਆਲ ਇੰਡੀਆ ਮੀਆਂਵਾਲੀ ਬਰਾਦਰੀ ਦਾ ਸਾਲਾਨਾ ਸਮਾਗਮ 14 ਨੂੰ - ਜੁਨੇਜਾ

ਅਜੀਤ ਡੈਸਕ 03-12-2025
ਨਾਭਾ, 2 ਦਸੰਬਰ (ਕਰਮਜੀਤ ਸਿੰਘ)-ਆਲ ਇੰਡੀਆ ਮੀਆਂਵਾਲੀ ਡਿਸਟਿਕ ਐਸੋਸੀਏਸ਼ਨ ਇਕਾਈ ਨਾਭਾ ਪ੍ਰਧਾਨ ਜਸਪਾਲ ਜੁਨੇਜਾ ਦੀ ਅਗਵਾਈ ਹੇਠ ਖ਼ੂਨਦਾਨ ਕੈਂਪ ਅਤੇ ਪਰਿਵਾਰ ਮਿਲਣ ਸਮਾਰੋਹ ਕਰਵਾਇਆ ਜਾ ਰਿਹਾ ਹੈ | ਇਸ ਦੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਸਪਾਲ ਜੁਨੇਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਪਰਿਵਾਰ ਮਿਲਣ ਸਮਾਰੋਹ ਅਤੇ ਖ਼ੂਨਦਾਨ ਕੈਂਪ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 14 ਦਸੰਬਰ ਦਿਨ ਐਤਵਾਰ ਨੂੰ ਲਾਇਨਜ਼ ਕਲੱਬ ਸਿਨੇਮਾ ਰੋਡ ਵਿਖੇ ਕਰਵਾਇਆ ਜਾ ਰਿਹਾ ਹੈ | ਪ੍ਰਧਾਨ ਜਸਪਾਲ ਜੁਨੇਜਾ ਨੇ ਕਿਹਾ ਕਿ ਇਹ ਖ਼ੂਨਦਾਨ ਕੈਂਪ ਮਾਨਵ ਸੇਵਾ ਉੱਤਮ ਸੇਵਾ ਸਟੇਟ ਅਵਾਰਡੀ ਸੰਸਥਾ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਪਰਿਵਾਰ ਮਿਲਣ ਸਮਾਰੋਹ ਵਿਚ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਮਾਰੋਹ ਦੌਰਾਨ ਹੋਣਹਾਰ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਜਸਪਾਲ ਜੁਨੇਜਾ ਨੇ ਕਿਹਾ ਕਿ ਖ਼ੂਨਦਾਨ ਕੈਂਪ 'ਚ ਸਿਵਲ ਹਸਪਤਾਲ ਬਲੱਡ ਬੈਂਕ ਨਾਭਾ ਦੀ ਟੀਮ ਵਲੋਂ ਖ਼ੂਨਦਾਨੀਆਂ ਤੋਂ ਖ਼ੂਨ ਇਕੱਤਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸਮਾਰੋਹ ਦੇ ਮੁੱਖ ਮਹਿਮਾਨ ਵਿਜੇ ਅਦਲੱਖਾ ਚੇਅਰਮੈਨ ਧਰਮਸਾਲਾ ਕਮੇਟੀ ਹਰਿਦੁਆਰ, ਵਿਸ਼ੇਸ਼ ਮਹਿਮਾਨ ਬੀ. ਐੱਸ. ਭੱਠਲ ਐੱਮ. ਡੀ. ਬਰਿਸਟੋ ਸਿਕੋਰਟੀ ਚੰਡੀਗੜ੍ਹ ਤੇ ਐੱਸ. ਕੇ. ਗੁਲ੍ਹਾਟੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ | ਇਸ ਮੌਕੇ ਬਿਰਾਦਰੀ ਦੇ ਸਮੂਹ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਨੇ ਆਲ ਇੰਡੀਆ ਆਈ. ਪੀ. ਐੱਸ. ਸੀ. ਹਾਕੀ ਗਰਲਜ਼ ਚੈਂਪੀਅਨਸ਼ਿਪ ਦੀ ਕੀਤੀ ਮੇਜ਼ਬਾਨੀ ਅਗਲੀ ਖ਼ਬਰ ਪੰਚਾਇਤ ਸੰਮਤੀ ਚੋਣਾਂ-ਨਾਮਜ਼ਦਗੀਆਂ ਦੇ ਦੂਜੇ ਦਿਨ ਵੀ ਕੋਈ ਨਾਮਜ਼ਦਗੀ ਪੱਤਰ ਨਹੀਂ ਹੋਇਆ ਦਾਖ਼ਲ- ਐੱਸ.ਡੀ.ਐੱਮ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।