ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 3 ਵਜੇ ਤੋਂ ਪਹਿਲਾਂ ਪੁੱਜਣ ਵਾਲੇ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹਾਸਿਲ ਕਰਨ ਸਮੇਤ ਸੁਰੱਖਿਆ ਤੇ ਹੋਰ ਸਾਰੇ ਪ੍ਰਬੰਧ ਪੁਖ਼ਤਾ- ਡਾ. ਪ੍ਰੀਤੀ ਯਾਦਵ
ਅਜੀਤ ਡੈਸਕ
04-12-2025
ਇਸ ਮੌਕੇ ਏ.ਡੀ.ਸੀ. (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਮਨਜੀਤ ਸਿੰਘ ਮਾਨ ਤੇ ਏ.ਡੀ.ਸੀ. ਸ਼ਹਿਰੀ ਵਿਕਾਸ ਤੇ ਰਿਟਰਨਿੰਗ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਡਾ. ਇਸਮਤ ਵਿਜੇ ਸਿੰਘ ਸਮੇਤ ਸੰਬੰਧਤ ਪੁਲਿਸ ਅਧਿਕਾਰੀ ਵੀ ਮÏਜੂਦ ਸਨ¢ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਹਦਾਇਤ ਕੀਤੀ ਕਿ ਕਿਸੇ ਉਮੀਦਵਾਰ ਨੂੰ ਨਾਮਜ਼ਦਗੀਆਂ ਦਾਖਪਲ ਕਰਨ ਸਮੇਂ ਕੋਈ ਅਸੁਵਿਧਾ ਨਾ ਹੋਵੇ, ਇਸ ਲਈ ਨਾਮਜ਼ਦਗੀ ਦਾਖਲ ਕਰਨ ਲਈ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਦੁਆਲੇ ਪੁਲਿਸ ਸੁਰੱਖਿਆ ਪ੍ਰਬੰਧ ਪੁਖ਼ਤਾ ਹੋਣ¢ ਇਸ ਤੋਂ ਬਿਨ੍ਹਾਂ 3 ਵਜੇ ਤੋਂ ਪਹਿਲਾਂ ਪੁੱਜਣ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਲਏ ਜਾਣ ਲਈ ਉਨ੍ਹਾਂ ਨੂੰ ਟੋਕਨ ਦੇ ਕੇ ਪੁਖ਼ਤਾ ਪ੍ਰਬੰਧ ਕੀਤੇ ਜਾਣ¢ ਇਸ ਤੋਂ ਬਿਨ੍ਹਾਂ ਉਨ੍ਹਾਂ ਨੇ ਸਮੂਹ ਬੀ.ਡੀ.ਪੀ.ਓਜ ਨੂੰ ਹਦਾਇਤ ਕੀਤੀ ਕਿ ਉਹ ਲੋੜੀਂਦੀ ਐੱਨ.ਓ.ਸੀ. ਜਾਰੀ ਕੀਤੇ ਜਾਣ ਵਿਚ ਕੋਈ ਢਿੱਲ ਮੱਠ ਨਾ ਵਰਤਣ ਅਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ¢ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਕੋਲ ਲੋੜੀਂਦੀ ਐਨਓਸੀ ਜਾਂ ਨੋ ਡਿਊ ਸਰਟੀਫਿਕੇਟ ਨਹੀਂ ਹੈ ਤਾਂ ਉਸ ਤੋਂ ਐਫੀਡੇਵਿਟ ਲਿਆ ਜਾ ਸਕਦਾ ਹੈ¢ ਡਾ. ਪ੍ਰੀਤੀ ਯਾਦਵ ਨੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਅੰਦਰ ਇਹ ਚੋਣਾਂ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜਨ ਲਈ ਸਮੂਹ ਅਧਿਕਾਰੀ ਇਕ ਦੂਜੇ ਨਾਲ ਆਪਸੀ ਤਾਲਮੇਲ ਕਰਦੇ ਹੋਏ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨ ਸਮੇਤ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ¢ਉਨ੍ਹਾਂ ਕਿਹਾ ਕਿ ਸਮੁੱਚੇ ਅਮਲੇ ਨੂੰ ਚੋਣ ਪ੍ਰਕਿਰਿਆ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਅਤੇ ਸਫਲ ਤੇ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਉਣ ਲਈ ਤਨਦੇਹੀ ਨਾਲ ਕੰਮ ਕੀਤਾ ਜਾਵੇ¢ ਇਸ ਮੌਕੇ ਰਿਟਰਨਿੰਗ ਅਫ਼ਸਰ ਆਰਟੀਓ ਬਬਨਦੀਪ ਸਿੰਘ ਵਾਲੀਆ, ਨਵਦੀਪ ਕੁਮਾਰ, ਐੱਸ.ਡੀ.ਐੱਮਜ ਕੰਨੂ ਗਰਗ, ਨਮਨ ਮਾਰਕੰਨ, ਅਸ਼ੋਕ ਕੁਮਾਰ, ਰਿਚਾ ਗੋਇਲ, ਹਰਜੋਤ ਕÏਰ, ਕਾਰਜਕਾਰੀ ਇੰਜੀਨੀਅਰ ਵਨੀਤ ਸਿੰਗਲਾ, ਪੀ.ਐੱਸ.ਪੀ.ਸੀ.ਐੱਲ. ਰਾਜਪੁਰਾ ਦੇ ਵਧੀਕ ਐੱਸ.ਈ. ਧਰਮਵੀਰ ਕਮਲ, ਬੀ.ਐੱਮ.ਐੱਲ. ਦੇ ਕਾਰਜਕਾਰੀ ਇੰਜੀਨੀਅਰ ਗੁਰਸ਼ਰਨ ਸਿੰਘ ਵਿਰਕ ਸਮੇਤ ਪੁਲਿਸ ਅਧਿਕਾਰੀ ਵੀ ਮÏਜੂਦ ਸਨ¢