18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬਲਾਕ ਸੰਮਤੀ ਭੁਨਰਹੇੜੀ ਲਈ 19 ਜ਼ੋਨਾਂ 'ਚੋਂ ਕੁੱਲ 7 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

ਅਜੀਤ ਡੈਸਕ 04-12-2025
ਦੇਵੀਗੜ੍ਹ, 3 ਦਸੰਬਰ (ਰਾਜਿੰਦਰ ਸਿੰਘ ਮੌਜੀ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀਆਂ 14 ਦਸੰਬਰ ਨੂੰ ਹੋਣ ਵਾਲੀਆਂ ਵੋਟਾਂ ਲਈ ਅੱਜ ਬਲਾਕ ਸੰਮਤੀ ਭੁਨਰਹੇੜੀ ਦੇ 19 ਜ਼ੋਨਾਂ 'ਚੋਂ ਵੱਖ-ਵੱਖ ਪਾਰਟੀਆਂ ਦੇ 7 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਮਾਰਕੀਟ ਕਮੇਟੀ ਦੁੱਧਨਸਾਧਾਂ ਦੇ ਦਫ਼ਤਰ ਵਿਖੇ ਰਿਟਰਨਿੰਗ ਅਫ਼ਸਰ ਕੋਲ ਦਾਖਲ ਕਰਵਾਏ | ਵਰਨਣਯੋਗ ਹੈ ਕਿ ਬਲਾਕ ਸੰਮਤੀ ਦੀਆਂ ਚੋਣਾਂ ਲਈ 4 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਜਾਣੇ ਹਨ | ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਜਾਰੀ ਕੀਤੇ ਗਏ ਚੋਣ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ 17 ਦਸੰਬਰ ਨੂੰ ਨਤੀਜੇ ਘੋਸ਼ਿਤ ਕੀਤੇ ਜਾਣਗੇ | ਇਨ੍ਹਾਂ ਚੋਣਾਂ ਲਈ ਪਿੰਡਾਂ ਦੇ ਲੋਕਾਂ 'ਚ ਕਾਫੀ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਾਗਰਿਕਾਂ ਦੀ ਸੁਰੱਖਿਆ ਲਈ ਕੀਤੇ ਪ੍ਰਬੰਧਾਂ ਸਦਕਾ ਅੱਜ ਦੀ ਚੋਣ ਪ੍ਰਕਿਰਿਆ ਪੂਰੇ ਅਮਨ ਤੇ ਸ਼ਾਂਤੀ ਭਰੇ ਮਾਹੌਲ 'ਚ ਸਮਾਪਤ ਹੋਈ |
ਪਿਛਲੀ ਖ਼ਬਰ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਆਖ਼ਰੀ ਦਿਨ, ਉਮੀਦਵਾਰ ਹੋ ਰਹੇ ਨੇ ਖੱਜਲ-ਖ਼ੁਆਰ, ਕੌਣ ਲਵੇਗਾ ਸਾਰ! ਅਗਲੀ ਖ਼ਬਰ ਨਾਮਜ਼ਦਗੀਆਂ ਦੇ ਤੀਜੇ ਦਿਨ-ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 37 ਤੇ ਬਲਾਕ ਸੰਮਤੀਆਂ ਲਈ 105 ਨਾਮਜ਼ਦਗੀਆਂ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।