18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਫ਼ਰਦ ਕੇਂਦਰ ਨਾਭਾ ਦੇ ਮੁਲਾਜ਼ਮਾਂ ਨੇ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 04-12-2025
ਨਾਭਾ, 3 ਦਸੰਬਰ (ਜਗਨਾਰ ਸਿੰਘ ਦੁਲੱਦੀ)-ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਹੇ ਫ਼ਰਦ ਕੇਂਦਰਾਂ ਦੇ ਡਾਟਾ ਐਂਟਰੀ ਅਪਰੇਟਰਾਂ ਵਲੋਂ ਪੰਜਾਬ ਸਰਕਾਰ ਵਲੋਂ ਬੇਪਰਵਾਹੀ ਅਤੇ ਸੁਣਵਾਈ ਨਾ ਹੋਣ ਦੇ ਰੋਸ ਵਜੋਂ ਕਾਲੇ ਬੈਜ ਲਗਾ ਕੇ ਕਾਲਾ ਦਿਨ ਮਨਾਇਆ ਗਿਆ, ਅਤੇ ਨਾਇਬ ਤਹਿਸੀਲਦਾਰ ਅੰਕੁਸ਼ ਕੁਮਾਰ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ | ਡਾਟਾ ਐਂਟਰੀ ਮੁਲਾਜ਼ਮ ਸੁਪਰਵਾਈਜ਼ਰ ਹਰਸਿਮਰਨਜੀਤ ਸਿੰਘ, ਪਰਮਿੰਦਰ ਕੁਮਾਰ, ਅਸ਼ਵਨੀ ਕੁਮਾਰ, ਖੁਸ਼ਪ੍ਰੀਤ ਸ਼ਰਮਾ ਅਤੇ ਮੈਡਮ ਅੰਜੂ ਰਾਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਆਪਣੀਆਂ ਮੰਗਾਂ ਦੀ ਗੰਭੀਰਤਾ ਦੱਸਣ ਲਈ ਰੋਸ ਦੀ ਕੜੀ ਹੋਰ ਅੱਗੇ ਵਧਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਤਹਿਤ 4 ਦਸੰਬਰ ਤੱਕ ਹੜਤਾਲ ਜਾਰੀ ਰਹੇਗੀ ਉਨ੍ਹਾਂ ਦੱਸਿਆ ਕਿ ਅੱਜ ਚਾਰ ਦਸੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਕਲਮ ਛੱਡੋ ਹੜਤਾਲ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਅਤੇ ਸੁਣਵਾਈ ਦੀ ਕਮੀ ਕਾਰਨ ਫ਼ਰਦ ਕੇਂਦਰ ਦੇ ਕਰਮਚਾਰੀਆਂ ਵਿਚ ਭਾਰੀ ਰੋਸ ਪੈਦਾ ਹੋਇਆ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ |
ਪਿਛਲੀ ਖ਼ਬਰ ਅਮਲ ਸੁਸਾਇਟੀ ਦੀ ਬੈਠਕ ਹੋਈ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਤੇ ਬਿਜਲੀ ਮੁਲਾਜ਼ਮਾਂ ਦੀ ਸਾਂਝੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।