18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਵਿਸ਼ਵ ਏਡਜ਼ ਦਿਵਸ ਮੌਕੇ ਪੰਜਾਬੀ 'ਵਰਸਿਟੀ 'ਚ ਵਿਸ਼ੇਸ਼ ਭਾਸ਼ਣ ਕਰਵਾਇਆ

ਅਜੀਤ ਡੈਸਕ 04-12-2025
ਪਟਿਆਲਾ, 3 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਵਿਚ ਇਸ ਵਿਸ਼ੇ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਅਤੇ ਜਾਗਰੂਕਤਾ ਰੈਲੀ ਕੱਢੀ ਗਈ | ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਤੋਂ ਡਾ. ਜਗਮੋਹਨ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਜ਼ਿਕਰਯੋਗ ਹੈ ਕਿ ਡਾ. ਜਗਮੋਹਨ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਲਰਨਿੰਗ ਵਲੋਂ ਚਲਾਏ ਜਾ ਰਹੇ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਏਡਜ਼ ਕਾਉਂਸਲਿੰਗ ਦੇ ਵੀ ਫੈਕਲਟੀ ਮੈਂਬਰ ਹਨ | ਉਨ੍ਹਾਂ ਏਡਜ਼ ਦੇ ਕਾਰਨਾਂ, ਸਾਵਧਾਨੀਆਂ ਅਤੇ ਇਲਾਜ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਸਰਕਾਰੀ ਯਤਨਾਂ 'ਤੇ ਵੱਖ-ਵੱਖ ਐਨ.ਜੀ.ਓਜ ਦੀ ਭੂਮਿਕਾ 'ਤੇ ਵੀ ਚਾਨਣਾ ਪਾਇਆ | ਨਾਰੀ ਅਧਿਐਨ ਕੇਂਦਰ ਦੇ ਡਾਇਰੈਕਟਰ ਡਾ. ਹਰਪ੍ਰੀਤ ਕੌਰ ਨੇ ਸਵਾਗਤੀ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਸਾਲ 2025 ਦੇ ਵਿਸ਼ਵ ਸਿਹਤ ਸੰਗਠਨ ਦੇ ਥੀਮ ਬਾਰੇ ਜਾਣੂ ਕਰਵਾਇਆ | ਇਸ ਪ੍ਰੋਗਰਾਮ ਵਿਚ ਸਹਾਇਕ ਪ੍ਰੋਫੈਸਰ ਡਾ. ਸੁਖਵਿੰਦਰ ਸਿੰਘ (ਡਬਲਯੂ.ਐੱਸ.ਸੀ.) ਅਤੇ ਡਾ. ਅਮਨਦੀਪ ਕੌਰ ਮੌਜੂਦ ਸਨ | ਅੰਤ ਵਿਚ ਸੈਂਟਰ ਦੇ ਵਿਦਿਆਰਥੀਆਂ ਵਲੋਂ ਇਕ ਜਾਗਰੂਕਤਾ ਰੈਲੀ ਕੱਢੀ ਗਈ |
ਪਿਛਲੀ ਖ਼ਬਰ ਸਕਾਲਰਜ਼ ਸਕੂਲ ਨੂੰ ਮਿਲਿਆ ਅੱਵਲ ਸਕੂਲ ਦਾ ਪੁਰਸਕਾਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਜਿਉਣਪੁਰਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।