15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

'ਆਪ' ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ- ਕਾਲੇਵਾਲ

ਅਜੀਤ ਡੈਸਕ 06-12-2025
ਸੰਘੋਲ, 5 ਦਸੰਬਰ (ਗੁਰਨਾਮ ਸਿੰਘ ਚੀਨਾ)-ਸਮਾਜ ਸੇਵੀ ਸੁਰਜੀਤ ਸਿੰਘ ਕਾਲੇਵਾਲ ਨੇ ਆਮ ਆਦਮੀ ਪਾਰਟੀ ਦੁਆਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ ਪੱਖੀ ਫ਼ੈਸਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ 'ਆਪ' ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ ਤਾਂ ਜੋ ਪੰਜਾਬ 'ਚ ਵਿਕਾਸ ਦਾ ਚੱਲ ਰਿਹਾ ਦੌਰ ਹੋਰ ਤੇਜ਼ ਹੋ ਸਕੇ | ਉਨ੍ਹਾਂ ਕਿਹਾ ਕਿ 'ਆਪ' ਦੇ ਐੱਸ. ਸੀ. ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ. ਪੀ. ਦੁਆਰਾ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਤੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਿਚ 'ਆਪ' ਸਰਕਾਰ ਦੁਆਰਾ ਕੀਤੇ ਜਾ ਰਹੇ ਵਿਕਾਸ ਕਾਰਜ ਸਬੰਧੀ ਪੰਜਾਬ ਵਾਸੀਆਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਪੰਜਾਬ ਸਰਕਲ ਚੁੰਨੀ ਕਲਾਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਹਲਕਾ ਫ਼ਤਹਿਗੜ੍ਹ ਤੋਂ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਕਣਕ ਦਾ ਟਰੱਕ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।