15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਅਜੀਤ ਡੈਸਕ 06-12-2025
ਜਖਵਾਲੀ, 5 ਦਸੰਬਰ (ਨਿਰਭੈ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਚਣੋਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਜੀਤ ਕੌਰ, ਬਲਾਕ ਸਿੱਖਿਆ ਅਫ਼ਸਰ ਹਰਮੇਲ ਸਿੰਘ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ ਜਗਤਾਰ ਸਿੰਘ ਮਨੈਲਾ, ਸ਼ਸ਼ੀ ਭੂਸ਼ਨ ਗੌੜ, ਹਰਜੀਤ ਸਿੰਘ, ਜਸਪ੍ਰੀਤ ਸਿੰਘ, ਮਲਕੀਤ ਸਿੰਘ ਟਿਵਾਣਾ, ਪੰਜਾਬੀ ਅਦਾਕਾਰ ਨਿਰਭੈ ਸਿੰਘ ਧਾਲੀਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਆਪਣੇ ਬੱਚਿਆਂ ਦੇ ਦਾਖ਼ਲੇ ਸਰਕਾਰੀ ਸਕੂਲਾਂ ਵਿਚ ਵੱਧ ਤੋਂ ਵੱਧ ਕਰਵਾਏ ਜਾਣ ਤਾਂ ਜੋ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਦਾ ਲਾਭ ਮਿਲ ਸਕੇ | ਸਮਾਗਮ ਦੌਰਾਨ ਸਕੂਲੀ ਬੱਚਿਆਂ ਵਲੋਂ ਪੰਜਾਬੀ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ | ਉਪਰੰਤ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨਾਂ ਤੇ ਵਿਸ਼ੇਸ਼ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਰੁਪਿੰਦਰ ਕੌਰ, ਮਨਦੀਪ ਕੌਰ, ਅਨੰਤਵੀਰ ਕੌਰ, ਅਮਨੀਤ ਕੌਰ, ਐਸ.ਐਮ.ਸੀ. ਕਮੇਟੀ ਮੈਂਬਰ ਪੂਜਾ ਰਾਣੀ, ਗੁਰਮੇਲ ਸਿੰਘ ਤੇ ਸਤਿਨਾਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ- ਡਾ. ਹਰਬੰਸ ਲਾਲ, ਸਿੱਧੂਪੁਰ ਅਗਲੀ ਖ਼ਬਰ ਸ਼ਾਮ, ਦਾਮ, ਢੰਡ, ਭੇਦ ਦੀ ਨੀਤੀ 'ਤੇ ਚੱਲ ਰਹੀ ਹੈ 'ਆਪ'- ਹੈਰੀ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।