15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਅਜੀਤ ਡੈਸਕ 06-12-2025
ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਇੰਸਪੈਕਟਰ (ਰਿਟਾ.) ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਪੈਨਸ਼ਨਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਇਸ ਮਹੀਨੇ ਵਿਚ ਹੋਣ ਵਾਲੇ ਜਨਮ ਦਿਨ ਵਾਲੇ ਮੈਂਬਰਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ | ਮੀਟਿੰਗ ਦੌਰਾਨ ਸੰਸਥਾ ਦੇ ਮੈਂਬਰ ਹੌਲਦਾਰ ਕਸ਼ਮੀਰ ਸਿੰਘ, ਹੌਲਦਾਰ ਵੇਦ ਪ੍ਰਕਾਸ਼ ਅਤੇ ਹੌਲਦਾਰ ਜਸਵੰਤ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਮੀਟਿੰਗ ਸਮੇਂ ਹਰਬੰਸ ਸਿੰਘ ਸੀਨੀਅਰ ਐਡਵਾਈਜ਼ਰ, ਦੇਵ ਪ੍ਰਕਾਸ਼, ਰਣਜੀਤ ਕੌਰ, ਹੈਲਥ ਕੋਚ ਅਮਿਤਾ ਜੌਲੀ ਮੋਹਾਲੀ ਵਲੋਂ ਮੈਂਬਰਾਂ ਨੂੰ ਸਿਹਤ ਸੰਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਜਾਗਰੂਕ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਸੰਦੇਹ ਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਜੋਗਾ ਸਿੰਘ ਖ਼ਜ਼ਾਨਚੀ, ਨਰਿੰਦਰ ਸਿੰਘ ਚੀਮਾ ਸੂਬਾ ਉਪ ਪ੍ਰਧਾਨ, ਜਗਦੀਸ਼ ਸਿੰਘ ਬਹੇੜ, ਸਾਵਣ ਸਿੰਘ ਭਗੜਾਣਾ, ਮਨਜੀਤ ਸਿੰਘ ਲਿਬੜਾ, ਫ਼ਤਿਹ ਸਿੰਘ, ਬਲਵਿੰਦਰ ਸਿੰਘ ਸੰਧੂ, ਜਸਵੀਰ ਸਿੰਘ, ਪ੍ਰੀਤਮ ਸਿੰਘ, ਜੋਗਿੰਦਰ ਸਿੰਘ ਵਿਰਕ,ਅਸ਼ੋਕ ਕੁਮਾਰ, ਬਲਬੀਰ ਸਿੰਘ ਬਾਜਵਾ, ਪ੍ਰੇਮ ਚੰਦ ਉੱਪਲ, ਚੰਦ ਖਾਂ, ਕਰਨੈਲ ਸਿੰਘ ਸੈਂਪਲਾਂ, ਕੁਲਵੰਤ ਸਿੰਘ, ਲਖਵਿੰਦਰ ਸਿੰਘ, ਨਾਜ਼ਰ ਸਿੰਘ, ਸਵਰਨ ਸਿੰਘ, ਬਲਬੀਰ ਸਿੰਘ ਜੱਲ੍ਹਾ, ਤੇਜਿੰਦਰ ਸਿੰਘ, ਬਖ਼ਸ਼ੀਸ਼ ਸਿੰਘ, ਧਰਮਪਾਲ ਸਿੰਘ ਅਤਾਪੁਰ, ਰਣਜੀਤ ਸਿੰਘ, ਦਰਸ਼ਨ ਸਿੰਘ, ਗੁਰਨਾਮ ਸਿੰਘ ਮਾਜਰੀ ਅਜੀਮ, ਸੀਤਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੈਂਬਰ ਸ਼ਾਮਿਲ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-2025: ਨਾਮਜ਼ਦਗੀਆਂ ਦੀ ਪੜਤਾਲ ਦੇ ਆਖਰੀ ਦਿਨ ਕਈਆਂ ਦੇ ਕਾਗਜ਼ ਹੋਏ ਰੱਦ ਅਗਲੀ ਖ਼ਬਰ ਗਹਿਣੇ ਬਣਾਉਣ ਦੀ ਸਿਖਲਾਈ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।