03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸੜਕ ਹਾਦਸੇ 'ਚ ਇਕ ਮੌਤ, ਇਕ ਜ਼ਖਮੀ

ਅਜੀਤ ਡੈਸਕ 07-12-2025
ਰਾਜਪੁਰਾ, 6 ਦਸੰਬਰ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਸੜਕ ਹਾਦਸੇ 'ਚ ਮੌਤ ਹੋ ਜਾਣ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਰੀਨੂ ਰਾਮ ਪੁੱਤਰ ਉਮ ਪ੍ਰਕਾਸ਼ ਵਾਸੀ ਰਾਏਪੁਰ ਹਰਿਆਣਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਦੋਸਤ ਜਤਿੰਦਰ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਲਖਮੜੀ ਹਰਿਆਣਾ ਦੇ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ | ਜਦੋਂ ਉਹ ਤੇਪਲਾ ਪਿੰਡ ਦੀ ਹੱਦ ਨੇੜੇ ਗਏ ਤਾਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਇਕ ਕਾਰ ਸਵਾਰ ਨੇ ਫੇਟ ਮਾਰੀ, ਜਿਸ ਕਾਰਨ ਉਨ੍ਹਾਂ ਦੇ ਕਾਫੀ ਜ਼ਿਆਦਾ ਸੱਟਾਂ ਲੱਗੀਆਂ | ਉਸ ਦਾ ਦੋਸਤ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਉਹ ਦੇ ਗੰਭੀਰ ਸੱਟਾਂ ਲੱਗੀਆਂ ਹਨ | ਇਸ ਸੰਬੰਧੀ ਪੁਲਿਸ ਨੇ ਕਾਰ ਦੇ ਡਰਾਈਵਰ ਬਲਜੀਤ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਕਿਰਾਏਦਾਰ ਦਾ ਪੂਰਾ ਵੇਰਵਾ ਪੁਲਿਸ ਥਾਣੇ 'ਚ ਦਰਜ ਕਰਵਾਉਣ ਦੇ ਹੁਕਮ ਅਗਲੀ ਖ਼ਬਰ ਚੇਅਰਮੈਨ ਦਾ ਮੋਬਾਈਲ ਝਪਟਣ ਵਾਲਾ ਝਪਟਮਾਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।