03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਕਿਰਾਏਦਾਰ ਦਾ ਪੂਰਾ ਵੇਰਵਾ ਪੁਲਿਸ ਥਾਣੇ 'ਚ ਦਰਜ ਕਰਵਾਉਣ ਦੇ ਹੁਕਮ

ਅਜੀਤ ਡੈਸਕ 07-12-2025
ਪਟਿਆਲਾ, 6 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਪਟਿਆਲਾ ਵਿਚ ਰੋਜ਼ਾਨਾ ਚੋਰੀਆਂ ਤੇ ਹੋਰ ਜੁਰਮ ਦੀਆਂ ਵਾਰਦਾਤਾਂ ਨੂੰ ਦੇਖਦੇ ਹੋਏ ਪਟਿਆਲਾ ਦੇ ਵਧੀਕ ਜਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਹਾ ਹੈ ਕਿ ਜਿਲ੍ਹੇ ਦੀਆਂ ਮਿਊਾਸੀਪਲ ਕਮੇਟੀਆਂ, ਨਗਰ ਪੰਚਾਇਤਾਂ ਤੇ ਪਿੰਡਾਂ ਦੀਆਂ ਪੰਚਾਇਤਾਂ ਤੇ ਅਧਾਰਿਤ ਖੇਤਰ ਵਿਚ ਰਹਿਣ ਵਾਲਾ ਜਦੋਂ ਵੀ ਕੋਈ ਵਿਅਕਤੀ ਆਪਣੇ ਘਰ 'ਚ ਕਿਰਾਏਦਾਰ, ਨੌਕਰ ਜਾਂ ਪੇਇੰਗ ਗੈਸਟ ਰੱਖੇਗਾ ਤਾਂ ਉਸ ਦਾ ਪੂਰਾ ਵੇਰਵਾ ਨੇੜੇ ਦੇ ਪੁਲਿਸ ਥਾਣੇ ਵਿਚ ਦਰਜ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਟਿਆਲਾ ਚੰਡੀਗੜ੍ਹ ਅਤੇ ਹਰਿਆਣਾ ਦੇ ਨਜ਼ਦੀਕ ਹੋਣ ਕਾਰਨ ਅਤੇ ਇਥੇ ਇੰਡਸਟਰੀ ਹੋਣ ਕਰ ਕੇ ਦੂਜੇ ਰਾਜਾਂ ਤੋਂ ਵਿਦਿਆਰਥੀ, ਸਿਖਿਆਰਥੀ ਤੇ ਵੱਖ-ਵੱਖ ਕਿੱਤਿਆਂ, ਕਾਰੋਬਾਰਾਂ ਨਾਲ ਸੰਬੰਧਿਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ 'ਤੇ ਰਹਿ ਰਹੇ ਹਨ, ਇਨ੍ਹਾਂ ਵਿਚੋਂ ਕਈ ਵਿਅਕਤੀ ਵਾਰਦਾਤ ਕਰਨ ਤੋਂ ਬਾਅਦ ਵਾਪਸ ਚਲੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਲੱਭਣਾ ਮੁਸ਼ਕਿਲ ਹੋ ਜਾਂਦਾ ਹੈ ਇਸ ਕਾਰਨ ਇਹ ਹੁਕਮ ਜਾਰੀ ਕੀਤੇ ਗਏ ਹਨ ¢ ਉਨ੍ਹਾਂ ਕਿਹਾ ਕਿ ਇਹ ਹੁਕਮ 6 ਦਸੰਬਰ ਤੋਂ 5 ਫਰਵਰੀ 2026 ਤੱਕ ਲਾਗੂ ਰਹੇਗਾ |
ਪਿਛਲੀ ਖ਼ਬਰ ਯੂ.ਪੀ. ਤੋਂ ਲਿਆਂਦੇ ਚੌਲਾਂ ਦੀਆਂ ਦੋ ਗੱਡੀਆਂ ਸਣੇ ਦੋ ਕਾਬੂ ਅਗਲੀ ਖ਼ਬਰ ਸੜਕ ਹਾਦਸੇ 'ਚ ਇਕ ਮੌਤ, ਇਕ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।