03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਮਹਾਰਾਜਾ ਹੀਰਾ ਸਿੰਘ ਦੇ 182ਵੇਂ ਜਨਮ ਦਿਨ ਮੌਕੇ ਕਰਵਾਇਆ ਜਾਵੇਗਾ ਸਮਾਗਮ-ਵਿਧਾਇਕ ਦੇਵ ਮਾਨ

ਅਜੀਤ ਡੈਸਕ 07-12-2025
ਨਾਭਾ, 6 ਦਸੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੇ ਧਰਮੀ ਰਾਜੇ ਮਹਾਰਾਜਾ ਹੀਰਾ ਸਿੰਘ ਦੇ 182ਵੇ ਜਨਮ ਦਿਨ ਮੌਕੇ 18 ਦਸੰਬਰ ਨੂੰ ਪੁਰਾਤਨ ਕਿਲ੍ਹੇ 'ਚ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਸਮਾਗਮ ਸੰਬੰਧੀ ਵਿਧਾਇਕ ਦੇਵ ਮਾਨ ਨੇ ਕਿਹਾ ਕਿ 16 ਦਸੰਬਰ ਨੂੰ ਸਵੇਰੇ ਸਥਾਨਕ ਇਤਿਹਾਸਕ ਕਿਲ੍ਹੇ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 18 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਸਿੱਖ ਪੰਥ ਦੇ ਮਹਾਨ ਕੀਰਤਨੀਏ ਬਾਬਾ ਗੁਲਾਬ ਸਿੰਘ ਸ੍ਰੀ ਚਮਕੌਰ ਸਾਹਿਬ ਵਾਲੇ ਜਥੇ ਵਲੋਂ ਸੰਗਤਾਂ ਨੂੰ 10 ਤੋਂ 12 ਵਜੇ ਤੱਕ ਕਥਾ ਕੀਰਤਨ ਅਤੇ ਗੁਰ ਵਿਚਾਰਾਂ ਨਾਲ ਨਿਹਾਲ ਕੀਤਾ ਜਾਵੇਗਾ | ਇਸ ਮੌਕੇ ਕਪਿਲ ਮਾਨ, ਮਨਪ੍ਰੀਤ ਸਿੰਘ ਧਾਰੋਂਕੀ ਪ੍ਰਧਾਨ ਟਰੱਕ ਯੂਨੀਅਨ, 'ਆਪ' ਆਗੂ ਤੇਜਿੰਦਰ ਸਿੰਘ ਖਹਿਰਾ, ਚੇਅਰਮੈਨ ਦੀਪਾ ਰਾਮਗੜ੍ਹ, ਮਨਪ੍ਰੀਤ ਕਾਲੀਆ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਡਕੌਂਦਾ 'ਚ ਸਾਲਾਨਾ ਸਪੋਰਟਸ ਮੀਟ ਕਰਵਾਈ ਅਗਲੀ ਖ਼ਬਰ ਸਿਆਸੀ ਦਬਾਅ ਨਾਲ ਹਾਲਾਤ ਖ਼ਰਾਬ ਕੀਤੇ ਜਾ ਰਹੇ-ਸ਼ੈਰੀ ਰਿਆੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।