04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ 'ਚ ਕਰਵਾਈ ਅਥਲੀਟ ਮੀਟ

ਅਜੀਤ ਡੈਸਕ 07-12-2025
ਸਮਾਣਾ, 6 ਦਸੰਬਰ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਵਿਖੇ ਸਾਲਾਨਾ 28ਵੀਂ ਜੂਨੀਅਰ ਐਥਲੈਟਿਕ ਮੀਟ ਕਰਵਾਈ ਗਈ, ਜਿਸ ਵਿਚ ਦੌੜ, ਕੋਨ ਦੌੜ, ਨਿੰਬੂ ਦੌੜ, ਸੈਕ ਦੌੜ, ਹਰਡਲ ਦੌੜ, ਗੁਬਾਰਾ ਦੌੜ ਅਤੇ ਬਿਸਕੁਟ ਦੌੜ ਆਦਿ ਮਨੋਰੰਜਕ ਮੁਕਾਬਲੇ ਕਰਵਾਏ ਗਏ | ਬੱਚਿਆਂ ਨੇ ਖੇਡਾਂ ਦੇ ਨਾਲ ਸਭਿਆਚਾਰਕ ਪ੍ਰੋਗਰਾਮ ਅਤੇ ਨਾਟਕ ਵੀ ਪੇਸ਼ ਕੀਤੇ | ਪ੍ਰੋਗਰਾਮ ਦੇ ਅੰਤ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿਤੇ ਗਏ | ਇਸ ਵਿਸ਼ੇਸ਼ ਸਮਾਗਮ ਵਿਚ ਸਕੂਲ ਕਮੇਟੀ ਦੇ ਪ੍ਰਧਾਨ ਪਰਦਮਨ ਸਿੰਘ ਵਿਰਕ, ਸੀਨੀਅਰ ਉਪ-ਪ੍ਰਧਾਨ ਗੁਲਜ਼ਾਰ ਸਿੰਘ, ਜਸਵੰਤ ਸਿੰਘ, ਕਮੇਟੀ ਮੈਂਬਰ ਗੁਰਦੇਵ ਸਿੰਘ, ਬਲਵਿੰਦਰ ਸਿੰਘ, ਬਾਬਾ ਸਾਹਿਬ ਸਿੰਘ, ਕੁਲਦੀਪ ਸਿੰਘ ਅਤੇ ਸਕੂਲ ਪਿ੍ੰਸੀਪਲ ਸੁਨੀਤਾ ਰਾਣੀ, ਬਲਵੀਰ ਸਿੰਘ ਧਾਰੀਵਾਲ ਅਤੇ ਸਮੂਹ ਸਟਾਫ਼ ਮੈਂਬਰ ਸ਼ਾਮਿਲ ਸਨ |
ਪਿਛਲੀ ਖ਼ਬਰ ਟਿਵਾਣਾ ਵਲੋਂ ਚੋਣ ਮੁਹਿੰਮ ਦਾ ਆਗਾਜ਼ ਅਗਲੀ ਖ਼ਬਰ ਕਲੱਸਟਰ ਫਤਹਿਪੁਰ ਦੇ ਬੱਚਿਆਂ ਨੇ ਜਿੱਤੀ ਓਵਰਆਲ ਟਰਾਫ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।