04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਪਾਤੜਾਂ ਇਲਾਕੇ ਦੀਆਂ ਬਲਾਕ ਸੰਮਤੀ ਲਈ 100 ਉਮੀਦਵਾਰ ਰਹੇ ਚੋਣ ਮੈਦਾਨ 'ਚ

ਅਜੀਤ ਡੈਸਕ 07-12-2025
ਪਾਤੜਾਂ, 6 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਇਲਾਕੇ ਦੀਆਂ 25 ਬਲਾਕ ਸੰਮਤੀਆਂ ਦੀ ਹੋਣ ਜਾ ਰਹੀ ਚੋਣ ਲਈ ਮੈਦਾਨ 'ਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਆਜ਼ਾਦ ਤੌਰ 'ਤੇ ਚੋਣ 123 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ | ਕਾਗਜ਼ਾਂ ਦੀ ਪੜਤਾਲ ਮਗਰੋਂ 10 ਉਮੀਦਵਾਰਾਂ ਦੇ ਕਾਗਜ਼ ਵੱਖ ਵੱਖ ਤਰ੍ਹਾਂ ਦੀਆਂ ਕਮੀਆਂ ਦੇ ਚੱਲਦਿਆਂ ਰੱਦ ਕਰ ਦਿੱਤੇ ਗਏ ਹਨ ਜਦ ਕਿ 10 ਉਮੀਦਵਾਰਾਂ ਨੇ ਆਪਣੇ ਨਾਂਅ ਵਾਪਸ ਲੈ ਲਏ ਹਨ | ਐਸ. ਡੀ. ਐਮ. ਪਾਤਰਾਂ ਅਸ਼ੋਕ ਕੁਮਾਰ ਦੀ ਦੇਖ-ਰੇਖ ਹੇਠ ਚੱਲੀ ਕਾਗਜ਼ਾਂ ਦੀ ਪੜਤਾਲ ਮਗਰੋਂ ਜਿਨ੍ਹਾਂ 10 ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਗਏ ਹਨ | ਉਨ੍ਹਾਂ 'ਚ ਜ਼ੋਨ ਅਰਨੇਟੂ ਤੋਂ ਕਾਂਗਰਸ ਪਾਰਟੀ ਦੀ ਜੀਤੋ, ਦੁਕਾਲ ਤੋਂ ਕਾਂਗਰਸ ਦੀ ਉਮੀਦਵਾਰ ਸ਼ਿੰਦਰ ਕੌਰ, ਦੁਗਾਲ ਤੋਂ ਹੀ ਆਜ਼ਾਦ ਉਮੀਦਵਾਰ ਰਿਮਤੀ ਰਾਣੀ, ਦੁਕਾਲ ਖੁਰਦ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਰਮਨਦੀਪ ਕੌਰ, ਜ਼ੋਨ ਬੁਜਰਕ ਤੋਂ ਕਾਂਗਰਸ ਦੇ ਉਮੀਦਵਾਰ ਗੁਰਸੇਵਕ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਬਲਜਿੰਦਰ ਸਿੰਘ, ਜ਼ੋਨ ਸ਼ਾਹਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਸਵੀਰ ਸਿੰਘ, ਜ਼ੋਨ ਸ਼ਾਹਪੁਰ ਤੋਂ ਹੀ ਅਕਾਲੀ ਉਮੀਦਵਾਰ ਕੁਲਵੰਤ ਸਿੰਘ, ਜ਼ੋਨ ਉਗੋਕੇ ਤੋਂ ਅਕਾਲੀ ਉਮੀਦਵਾਰ ਗੁਰਜੀਤ ਸਿੰਘ ਤੇ ਜ਼ੋਨ ਸ਼ੁਤਰਾਣਾ ਤੋਂ ਕਾਂਗਰਸੀ ਉਮੀਦਵਾਰ ਰਾਮਪਾਲ ਦੇ ਕਾਗਜ ਰੱਦ ਕੀਤੇ ਗਏ ਹਨ ਜਦ ਕਿ 10 ਉਮੀਦਵਾਰਾਂ ਨੇ ਆਪਣੇ ਨਾਂਅ ਵਾਪਸ ਲੈ ਲਏ ਹਨ | ਐਸ. ਡੀ. ਐਮ. ਅਸ਼ੋਕ ਕੁਮਾਰ ਨੇ ਦੱਸਿਆ ਕਿ 14 ਦਸੰਬਰ ਨੂੰ ਹੋਣ ਜਾ ਰਹੀਆਂ ਬਲਾਕ ਸੰਮਤੀ ਦੀਆਂ ਚੋਣਾਂ ਲਈ ਹੁਣ ਬਲਾਕ ਪਾਤੜਾਂ 'ਚ ਕੁੱਲ 100 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਦੰਦਰਾਲਾ ਖਰੋੜ ਵਿਖੇ ਸਾਲਾਨਾ ਸਮਾਰੋਹ ਕਰਵਾਇਆ ਅਗਲੀ ਖ਼ਬਰ ਸਨੌਰ ਹਲਕੇ 'ਚ 'ਅਕਾਲੀ ਦਲ ਪੁਨਰ ਸੁਰਜੀਤ' ਦੇ 19 'ਚੋਂ 9 ਸੀਟਾਂ 'ਤੇ ਉਮੀਦਵਾਰ ਮੈਦਾਨ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।