04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਉਮੀਦਵਾਰਾਂ ਦੀਆਂ ਫਾਈਲਾਂ ਖੋਹ ਕੇ ਪਾੜਨਾ ਲੋਕਤੰਤਰ ਦਾ ਘਾਣ-ਭੁਪਿੰਦਰ ਸਿੰਘ ਮਸਿੰਗਣ

ਅਜੀਤ ਡੈਸਕ 07-12-2025
ਦੇਵੀਗੜ੍ਹ, 6 ਦਸੰਬਰ (ਰਾਜਿੰਦਰ ਸਿੰਘ ਮੌਜੀ)-ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਨੇ ਸੂਬੇ ਦੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ ਹੈ | ਇਸ ਸੰਬੰਧ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਤੇ ਬਲਾਕ ਸਨੌਰ ਦੇ ਇੰਚਾਰਜ ਭੁਪਿੰਦਰ ਸਿੰਘ ਮਸ਼ਿੰਗਣ ਨੇ ਇਨ੍ਹਾਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਤੇ ਇਸ ਨੂੰ ਲੋਕਤੰਤਰ ਦਾ ਘਾਣ ਦੱਸਿਆ ਹੈ | ਮਸ਼ਿੰਗਣ ਨੇ ਕਿਹਾ ਕਿ ਜਮਹੂਰੀ ਪ੍ਰਣਾਲੀ 'ਚ ਚੋਣਾਂ ਇਕ ਬੁਨਿਆਦੀ ਅਧਿਕਾਰ ਹਨ ਅਤੇ ਹਰ ਉਮੀਦਵਾਰ ਨੂੰ ਬਿਨਾਂ ਕਿਸੇ ਡਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਪੂਰਾ ਹੱਕ ਹੈ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੁਝ ਸ਼ਰਾਰਤੀ ਅਨਸਰਾਂ ਵਲੋਂ ਉਮੀਦਵਾਰਾਂ ਪਾਸੋਂ ਉਨ੍ਹਾਂ ਦੀਆਂ ਫਾਈਲਾਂ ਖੋਹ ਕੇ ਪਾੜਨ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਗਈਆਂ ਹਨ, ਉਹ ਸਿੱਧੇ ਤੌਰ 'ਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਉਲੰਘਣਾ ਹੈ ਅਤੇ ਨਾਮਜ਼ਦਗੀਆਂ ਭਰਨ ਮੌਕੇ ਹੋਈਆਂ ਹਿੰਸਕ ਘਟਨਾਵਾਂ ਪੂਰੀ ਤਰ੍ਹਾਂ ਨਿੰਦਣਯੋਗ ਹਨ ਜੋ ਕਿ ਸਾਡੇ ਲੋਕਤੰਤਰ ਦੇ ਮੱਥੇ 'ਤੇ ਕਲੰਕ ਹਨ |
ਪਿਛਲੀ ਖ਼ਬਰ ਨਾਭਾ ਸ਼ਹਿਰ 'ਚ 50 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾਣਗੇ ਸੀ. ਸੀ. ਟੀ. ਵੀ. ਕੈਮਰੇ-ਵਿਧਾਇਕ ਦੇਵ ਮਾਨ ਅਗਲੀ ਖ਼ਬਰ ਵਿੰਟਰ ਕਾਰਨੀਵਲ ਮੇਲਾ ਪਟਿਆਲਵੀਆਂ ਲਈ ਬਣਿਆ ਖਿੱਚ ਦਾ ਕੇਂਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।