01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸਾਬਕਾ ਚੇਅਰਮੈਨ ਲਾਲਵਾ ਤੇ ਬਾਬੂ ਕਬੀਰ ਦਾਸ ਵਲੋਂ ਹਲਕਾ ਸ਼ੁਤਰਾਣਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਅਜੀਤ ਡੈਸਕ 08-12-2025
ਪਾਤੜਾਂ, 7 ਦਸੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਪੰਜਾਬ ਅੰਦਰ ਹੋ ਰਹੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਹਲਕਾ ਸ਼ੁਤਰਾਣਾ ਅੰਦਰ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰਾਂ ਦੇ ਹੱਕ 'ਚ ਜ਼ਿਲ੍ਹਾ ਯੋਜਨਾ ਬੋਰਡ ਅਤੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ, ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਖਾਦੀ ਬੋਰਡ ਪੰਜਾਬ ਦੇ ਸਾਬਕਾ ਡਾਇਰੈਕਟਰ ਜਥੇਦਾਰ ਜੋਗਾ ਸਿੰਘ ਸਿੱਧੂ ਵਲੋਂ ਵੱਖ-ਵੱਖ ਪਿੰਡਾਂ ਅੰਦਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਧਨੇਠਾ ਜ਼ੋਨ ਤੋਂ ਉਮੀਦਵਾਰ ਸਰਦੀਪ ਗਾਗਟ ਤੇ ਬਲਾਕ ਸੰਮਤੀ ਪਾਤੜਾਂ ਦੇ ਕਲਵਾਣੂ ਜ਼ੋਨ ਤੋਂ ਉਮੀਦਵਾਰ ਲਖਵਿੰਦਰ ਸਿੰਘ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਅੰਦਰ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਅਤੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਪਿੰਡਾਂ ਨੂੰ ਵੱਡੀਆਂ ਸਹੂਲਤਾਂ ਦੇ ਕੇ ਸ਼ਹਿਰਾਂ ਦੇ ਬਰਾਬਰ ਬਣਾਇਆ ਗਿਆ ਸੀ, ਪਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਪੰਜਾਬ ਦੇ ਪਿੰਡਾਂ ਦੀ ਹਾਲਤ ਨੂੰ ਸੁਧਾਰਨ ਵੱਲ ਕੋਈ ਧਿਆਨ ਨਹੀਂ ਦਿੱਤਾ |
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਦੁਬਾਰਾ ਫਿਰ ਤਰੱਕੀ ਦੀਆਂ ਲੀਹਾਂ 'ਤੇ ਤੋਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ, ਇਸ ਲਈ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਅਕਾਲੀ ਉਮੀਦਵਾਰਾਂ ਨੂੰ ਜਿਤਾ ਕੇ ਭੇਜੋ ਤਾਂ ਜੋ ਪੰਜਾਬ ਦੇ ਪਿੰਡਾਂ ਨੂੰ ਦੁਬਾਰਾ ਫਿਰ ਤਰੱਕੀ ਦੀਆਂ ਲੀਹਾਂ 'ਤੇ ਤੋਰਿਆ ਜਾ ਸਕੇ | ਇਸ ਮੌਕੇ ਇੱਥੇ ਉਮੀਦਵਾਰ ਸਰਦੀਪ ਗਾਗਟ, ਲਖਵਿੰਦਰ ਸਿੰਘ ਸਾਬਕਾ ਇੰਸਪੈਕਟਰ, ਜੀਤ ਸਿੰਘ ਕਲਵਾਣੂ ਸਰਕਲ ਪ੍ਰਧਾਨ, ਕੁਲਦੀਪ ਸਿੰਘ ਢਿੱਲੋਂ, ਮਾਸਟਰ ਜ਼ੋਰਾ ਸਿੰਘ, ਨਿਰਮਲ ਸਿੰਘ ਧੂਹੜ, ਨਰਿੰਦਰ ਸਿੰਘ ਸੰਧੂ, ਨਾਹਰ ਸਿੰਘ ਕਲਵਾਣੂ, ਸੁਖਜੀਤ ਸਿੰਘ ਬਕਰਾਹਾ, ਕਿ੍ਸ਼ਨ ਸਿੰਘ ਦੁਗਾਲ, ਸੁਰਜੀਤ ਸਿੰਘ ਮਾਹਲ, ਲੱਖਾ ਸਿੰਘ ਕਲਵਾਣੂ ਸਮੇਤ ਵੱਡੀ ਗਿਣਤੀ 'ਚ ਪਿੰਡਾਂ ਦੇ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣਾਂ 'ਚ 'ਆਪ' ਦੀ ਹੋਵੇਗੀ ਵੱਡੀ ਜਿੱਤ- ਸੰਦੀਪ ਸ਼ਰਮਾ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਉਮੀਦਵਾਰ ਚੋਣ ਮੈਦਾਨ 'ਚ ਡਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।