09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਟੌਹੜਾ ਇੰਸਟੀਚਿਊਟ ਵਿਖੇ ਇੰਟਰਵਿਊ ਸਬ-ਕਮੇਟੀ ਦੀ ਇਕੱਤਰਤਾ ਹੋਈ

ਅਜੀਤ ਡੈਸਕ 25-12-2025
ਬਹਾਦਰਗੜ੍ਹ, 24 ਦਸੰਬਰ (ਕੁਲਬੀਰ ਸਿੰਘ ਧਾਲੀਵਾਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ ਵਿਖੇ 'ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ)' (ਬੈਚ 2022-25) ਦੇ ਪਾਸ ਹੋਏ ਵਿਦਿਆਰਥੀਆਂ ਨੂੰ ਦਫ਼ਤਰ ਜਾਂ ਜ਼ਰੂਰਤ ਅਨੁਸਾਰ ਢੁਕਵੀਆਂ ਆਸਾਮੀਆਂ ਪੁਰ ਸੇਵਾਵਾਂ ਲੈਣ, ਨਿਯੁਕਤ ਕਰਨ ਸੰਬੰਧੀ ਇੰਟਰਵਿਊ ਸਬ-ਕਮੇਟੀ ਦੀ ਇਕੱਤਰਤਾ ਹੋਈ | ਇਸ ਇਕੱਤਰਤਾ ਵਿਚ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮਿ੍ਤਸਰ ਦੇ ਮੈਂਬਰ ਤੇਜਿੰਦਰਪਾਲ ਸਿੰਘ ਲਾਡਵਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਇੰਸਟੀਚਿਊਟ ਦੇ ਪਿ੍ੰਸੀਪਲ ਸੁਖਦੇਵ ਸਿੰਘ ਨੇ ਬੈਚ 2022-25 ਦੇ ਵਿਦਿਆਰਥੀਆਂ ਦੀ ਇੰਟਰਵਿਊ ਲਈ | ਇੰਟਰਵਿਊ ਸਬ-ਕਮੇਟੀ ਨੇ ਵਿਦਿਆਰਥੀਆਂ ਦੀ ਇੰਟਰਵਿਊ ਲੈਣ ਉਪਰੰਤ 7 ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣਿਆ | ਇਸ ਮੌਕੇ ਦਫ਼ਤਰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮਿ੍ਤਸਰ ਦੀ ਅਮਲਾ ਬਰਾਂਚ ਤੋਂ ਆਏ ਇੰਚਾਰਜ ਤੇ ਹੋਰ ਸਟਾਫ਼ ਹਾਜ਼ਰ ਰਿਹਾ | ਇਸ ਮੌਕੇ ਇੰਸਟੀਚਿਊਟ ਦਾ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਡੀ. ਸੀ. ਵਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਦੇ ਕਾਰਡ ਬਣਾਉਣ ਲਈ ਤਿਆਰੀਆਂ ਦਾ ਜਾਇਜ਼ਾ ਅਗਲੀ ਖ਼ਬਰ ਕੰਮ ਤੋਂ ਘਰ ਪਰਤ ਰਹੀ ਔਰਤ ਨੂੰ ਲੁੱਟਣ ਵਾਲੇ ਦੋਵੇਂ ਲੁਟੇਰੇ ਕਾਬੂ ਮੋਬਾਈਲ, ਦਾਤਰ , ਖਿਡਾਉਣਾ ਪਿਸਤੌਲ ਤੇ ਮੋਟਰਸਾਈਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।