11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਗੁਰਮਤਿ ਕਾਲਜ ਵਿਖੇ ਸਾਹਿਬਜਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਭਾਸ਼ਣ ਕਰਵਾਇਆ

ਅਜੀਤ ਡੈਸਕ 25-12-2025
ਪਟਿਆਲਾ, 24 ਦਸੰਬਰ (ਗੁਰਵਿੰਦਰ ਸਿੰਘ ਔਲਖ)-ਗੁਰਮਤਿ ਕਾਲਜ ਪਟਿਅਲਾ ਵਲੋਂ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਭਾਸ਼ਣ ਕਰਵਾਇਆ ਗਿਆ | ਇਸ ਭਾਸ਼ਣ ਦਾ ਆਰੰਭ ਸਜੇ ਦੀਵਾਨ ਵਿਚ ਜਪੁਜੀ ਸਾਹਿਬ ਦਾ ਪਾਠ ਸੰਗਤੀ ਰੂਪ ਵਿਚ ਕਰਕੇ ਕੀਤਾ | ਇਸ ਸਮਾਗਮ ਵਿਚ ਗੁਰਮਤਿ ਕਾਲਜ ਦੇ ਵਿਦਿਆਥੀਆਂ ਨੇ ਕੀਰਤਨ ਕਰਕੇ ਸ਼ਹੀਦਾਂ ਨੂੰ ਯਾਦ ਕੀਤਾ |
ਪ੍ਰਤਾਪ ਸਿੰਘ, ਡਾਇਰੈਕਟਰ, ਗੁਰੂ ਨਾਨਕ ਫ਼ਾਉਂਡੇਸ਼ਨ ਨਵੀਂ ਦਿੱਲੀ ਨੇ ਸਮਾਗਮ ਵਿਚ ਸ਼ਾਮਿਲ ਸੰਗਤਾਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਕਿਹਾ, ਨਾਲ ਹੀ ਉਹਨਾ ਨੇ ਕਿਹਾ ਕਿ ਜੇਕਰ ਅਸੀਂ ਸਮੂਹ ਪਰਿਵਾਰ, ਯੂਨੀਵਰਸਿਟੀਆਂ, ਕਾਲਜਾਂ, ਸਕੂਲਾਂ ਵਿਚ ਇਕੱਠੇ ਹੋ ਕੇ ਇਹ ਇਤਿਹਾਸਕ ਦਿਹਾੜੇ ਮਨਾਵਾਂਗੇ ਤਾਂ ਇਤਿਹਾਸ ਨਾਲ ਵੱਧ ਜੁੜਾਂਗੇ | ਸਾਨੂੰ ਆਪਣੇ ਧਰਮ ਕਰਮ ਨੂੰ ਦਿ੍ੜਤਾ ਨਾਲ ਨਿਭਾਉਣਾ ਚਾਹੀਦਾ ਹੈ | ਵਿਦਵਾਨ ਬੁਲਾਰੇ ਪ੍ਰੋਫੈਸਰ ਹਰਭਜਨ ਸਿੰਘ ਨੇ ਕਿਹਾ ਕਿ ਸ਼ਹੀਦੀ ਸਾਨੂੰ ਗੌਰਵ ਪ੍ਰਦਾਨ ਕਰਦੀ ਹੈ | ਸਾਹਿਬਜਾਦਿਆਂ ਦੀਆਂ ਸ਼ਹੀਦੀਆਂ ਨੇ ਸਾਨੂੰ ਅਜਿਹਾ ਗੌਰਵ ਦਿੱਤਾ ਜਿਹੜਾ ਸਾਡੇ ਰੋਮ ਰੋਮ ਵਿਚ ਵੱਸਿਆ ਹੋਇਆ ਹੈ | ਵਿਦਵਾਨ ਬੁਲਾਰੇ ਪ੍ਰੋਫੈਸਰ ਹਰਪਾਲ ਸਿੰਘ ਪੰਨੂ ਨੇ ਕਿਹਾ ਕਿ ਸਾਹਿਬਜਾਦਿਆਂ ਦੀ ਸ਼ਹਾਦਤ ਬਾਰੇ ਬੋਲਦਿਆਂ ਕਿਹਾ ਕਿ ਸਮੁੱਚੇ ਵਿਸ਼ਵ ਲਈ ਉਨ੍ਹਾਂ ਦੀਆਂ ਸ਼ਹਾਦਤਾਂ ਸੰਘਰਸ਼ ਅਤੇ ਧਾਰਮਿਕ ਅਜ਼ਾਦੀ ਦੀ ਪ੍ਰੇਰਨਾ ਹਨ |
ਡਾ. ਅਸਪ੍ਰੀਤ ਕੌਰ ਨੇ ਇਸ ਮੌਕੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਜੀਵਨ ਸਾਡੀ ਕੌਮ ਲਈ ਰਾਹ ਦਸੇਰਾ ਹਨ, ਸਾਨੂੰ ਆਪਣੇ ਬੱਚਿਆਂ ਨੂੰ ਆਪਣੇ ਲਾਸਾਨੀ ਇਤਿਹਾਸ ਨਾਲ ਜੋੜਨਾ ਚਾਹੀਦਾ ਹੈ | ਡਾ. ਹਰਜੀਤ ਸਿੰਘ ਨੇ ਕਿਹਾ ਕਿ ਰੱਬੀ ਭਾਣਾ ਤੇ ਭਗਤੀ ਦਾ ਉਪਦੇਸ਼ ਸਾਨੂੰ ਸ਼ਹੀਦਾਂ ਦੀ ਕੁਰਬਾਨੀ ਤੋਂ ਹੀ ਮਿਲਦਾ ਹੈ | ਗੁਰਮਤਿ ਸਮਾਗਮ ਦੀ ਸਮਾਪਤੀ ਅਨੰਦ ਸਾਹਿਬ ਦੇ ਪਾਠ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁਖ ਅਰਦਾਸ ਅਤੇ ਹੁਕਮਨਾਮੇ ਨਾਲ ਹੋਈ | ਇਸ ਗੁਰਮਤਿ ਸਮਾਗਮ ਵਿਚ ਪਿ੍ੰਸੀਪਲ ਜਸਜੀਤ ਕੌਰ ਸੋਹੀ, ਮਾਸਟਰ ਪਿਆਰਾ ਸਿੰਘ, ਦਵਿੰਦਰ ਸਿੰਘ, ਵਿਜੈ ਸਿੰਘ, ਬੀਬਾ ਪ੍ਰਭਜੋਤ ਕੌਰ, ਕੁਲਦੀਪ ਸਿੰਘ ਤੇ ਬਲਵਿੰਦਰ ਸਿੰਘ ਸ਼ਾਮਿਲ ਹੋਏ |
ਪਿਛਲੀ ਖ਼ਬਰ ਮਿਲੇਨੀਅਮ ਸਕੂਲ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸੜਕ ਹਾਦਸੇ 'ਚ ਮੈਡੀਕਲ ਵਿਦਿਆਰਥਣ ਦੀ ਮੌਤ, ਦੋ ਲੜਕੀਆਂ ਇਲਾਜ ਅਧੀਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।