11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਮਿਲੇਨੀਅਮ ਸਕੂਲ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 25-12-2025
ਪਟਿਆਲਾ, 24 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਦ ਮਿਲੇਨੀਅਮ ਸਕੂਲ 'ਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ | ਇਸ ਸਮਾਗਮ ਦੌਰਾਨ ਸਮੁੱਚਾ ਸਕੂਲ ਕੈਂਪਸ ਅਧਿਆਤਮਕ ਰੰਗ ਵਿਚ ਰੰਗਿਆ ਨਜ਼ਰ ਆਇਆ | ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਾਂਝੇ ਰੂਪ ਵਿਚ ਕੀਤੇ ਗਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ | ਵਿਦਿਆਰਥੀਆਂ ਨੇ ਬਹੁਤ ਹੀ ਭਾਵੁਕ ਤਰੀਕੇ ਨਾਲ 'ਸਫ਼ਰ-ਏ-ਸ਼ਹਾਦਤ' ਦਾ ਇਤਿਹਾਸ ਸਾਂਝਾ ਕੀਤਾ ਅਤੇ ਦੱਸਿਆ ਕਿ ਕਿਵੇਂ ਨਿੱਕੀਆਂ ਜਿੰਦਾਂ ਨੇ ਵੱਡੇ ਸਾਕੇ ਕਰਕੇ ਧਰਮ ਅਤੇ ਹੱਕ ਦੀ ਰੱਖਿਆ ਕੀਤੀ | ਵਿਦਿਆਰਥੀਆਂ ਵਲੋਂ ਕੀਤੇ ਗਏ ਰਸ-ਭਿੰਨੇ ਕੀਰਤਨ ਨੇ ਆਈ ਹੋਈ ਸੰਗਤ ਨੂੰ ਨਿਹਾਲ ਕਰ ਦਿੱਤਾ | ਕੀਰਤਨ ਦੀਆਂ ਧੁਨਾਂ ਨੇ ਮਾਹੌਲ ਨੂੰ ਪੂਰੀ ਤਰ੍ਹਾਂ ਰੂਹਾਨੀ ਬਣਾ ਦਿੱਤਾ | ਇਸ ਮੌਕੇ ਵਿਦਿਆਰਥੀਆਂ ਨੇ ਮਾਨਵਤਾ ਦੀ ਸੇਵਾ ਕਰਦਿਆਂ ਇਕ ਵਿਲੱਖਣ ਪਹਿਲਕਦਮੀ ਕੀਤੀ | ਲੋੜਵੰਦਾਂ ਲਈ ਗਰਮ ਕੱਪੜਿਆਂ ਦਾ ਲੰਗਰ ਲਗਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਖ਼ੁਦ ਸੇਵਾ ਕਰਦਿਆਂ ਗਰਮ ਕੱਪੜੇ ਵੰਡੇ | ਸਕੂਲ ਦੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਨੇ ਸਮਾਗਮ 'ਚ ਪਹੁੰਚੇ ਮਾਪਿਆਂ ਤੇ ਪਤਵੰਤੇ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਡਾ ਮਕਸਦ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਬਲਕਿ ਉਨ੍ਹਾਂ ਨੂੰ ਆਪਣੇ ਮਹਾਨ ਵਿਰਸੇ ਤੇ ਇਤਿਹਾਸ ਨਾਲ ਜੋੜਨਾ ਵੀ ਹੈ | ਸਾਹਿਬਜ਼ਾਦਿਆਂ ਦੀ ਕੁਰਬਾਨੀ ਸਾਨੂੰ ਨਿਡਰਤਾ ਅਤੇ ਮਾਨਵਤਾ ਦੀ ਸੇਵਾ ਦਾ ਮਾਰਗ ਦਿਖਾਉਂਦੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਪੇ੍ਰਰਨਾ ਲੈ ਕੇ ਨੇਕ ਇਨਸਾਨ ਬਣਨ ਅਤੇ ਹਮੇਸ਼ਾ ਲੋੜਵੰਦਾਂ ਦੀ ਮਦਦ ਕਰਨ |
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ 'ਚ ਸਪੋਰਟਸ ਮੀਟ ਕਰਵਾਈ ਅਗਲੀ ਖ਼ਬਰ ਗੁਰਮਤਿ ਕਾਲਜ ਵਿਖੇ ਸਾਹਿਬਜਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਭਾਸ਼ਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।